ਪੰਜਾਬ ਦੀ ਨੌਜਵਾਨੀ ਜੋ ਖੇਡਾਂ ਵੱਲ ਧਿਆਨ ਦੇ ਰਹੀ ਹੈ ਅਤੇ ਖੇਡ ਜਗਤ ਵਿੱਚ ਉੱਚੀਆਂ ਮੱਲਾਂ ਮਾਰਨ ਲਈ ਸੋਚ ਰਹੀ ਹੈ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ ਦਾ ਦਮ ਰੱਖਦੀ ਹੈ ਉਨਾਂ ਦੇ ਉਜਵਲ ਭਵਿੱਖ ਅਤੇ ਉਨਾਂ ਦੀ ਸਹਾਇਤਾ ਲਈ ਸਰਕਾਰ ਨੂੰ ਪੁਖਤਾ ਉਪਰਾਲੇ ਕਰਨੇ ਚਾਹੀਦੇ ਹਨ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਪ੍ਰੈਸ ਦੇ ਮਾਧਿਅਮ ਰਾਹੀਂ ਸਰਕਾਰ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਪੰਜਾਬ ਦੇ ਨੌਜਵਾਨ ਖੇਡਾਂ ਵਿੱਚ ਰੁਚੀ ਰੱਖਦੇ ਹਨ ਅਤੇ ਉਹ ਇੰਟਰਨੈਸ਼ਨਲ ਲੈਵਲ ਤੱਕ ਖੇਡਣਾ ਚਾਹੁੰਦੇ ਹਨ ਉਨਾਂ ਨੂੰ ਖੇਡਾਂ ਲਈ ਉਤਸਾਹਿਤ ਕਰਨਾ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦਾ ਫਰਜ ਬਣਦਾ ਹੈ ਤਾਂ ਹੀ ਨੌਜਵਾਨ ਖੇਡਾਂ ਵੱਲ ਧਿਆਨ ਦੇਣਗੇ ਅਤੇ ਪੰਜਾਬ ਹੀ ਨਹੀਂ ਭਾਰਤ ਦੇਸ਼ ਨੂੰ ਖੇਡ ਜਗਤ ਵਿੱਚ ਅੱਗੇ ਲੈ ਕੇ ਜਾਣਗੇ ਜਿਸ ਤਰ੍ਹਾਂ ਪਿਛਲੀਆਂ ਸਰਕਾਰਾਂ ਵੱਲੋਂ ਖਿਡਾਰੀਆਂ ਲਈ ਪੁਖਤਾ ਪ੍ਰਬੰਧ ਕੀਤੇ ਜਾਂਦੇ ਰਹੇ ਹਨ ਅਤੇ ਕਬੱਡੀ ਟੂਰਨਾਮੈਂਟ ਕ੍ਰਿਕਟ ਟੂਰਨਾਮੈਂਟ ਬਾਲੀਬਾਲ ਫੁਟਬਾਲ ਅਤੇ ਹੋਰ ਖੇਡਾਂ ਆਦਿ ਜੋ ਪੰਜਾਬ ਅਤੇ ਭਾਰਤ ਵਿੱਚ ਪ੍ਰਫੁੱਲਤ ਹਨ ਉਹਨਾਂ ਵਿੱਚ ਨੌਜਵਾਨ ਆਪਣੇ ਆਪ ਨੂੰ ਅੱਗੇ ਲਿਆ ਸਕਣਗੇ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਨੌਜਵਾਨ ਪੀੜੀ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਨੌਜਵਾਨ ਖੇਡਾਂ ਵੱਲ ਧਿਆਨ ਦੇਣ ਤਾਂ ਜੋ ਖੇਡ ਜਗਤ ਵਿੱਚ ਭਾਰਤ ਦੇ ਨੌਜਵਾਨ ਇੰਟਰਨੈਸ਼ਨਲ ਲੈਵਲ ਤੱਕ ਖੇਡ ਕੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰਨ ਅੱਜ ਵੀ ਪੰਜਾਬ ਅੰਦਰ ਜਿੱਥੇ ਪੰਜਾਬ ਦੇ ਕੁਛ ਪ੍ਰਤੀਸ਼ਤ ਨੌਜਵਾਨ ਨਸ਼ੇ ਨਾਲ ਗ੍ਰਸਤ ਹਨ ਪਰ ਪੰਜਾਬ ਦੇ ਵੱਡੀ ਗਿਣਤੀ ਵਿੱਚ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਰਹੇ ਹਨ ਪਰ ਕਈ ਨੌਜਵਾਨ ਗਰੀਬੀ ਰੇਖਾ ਵਿੱਚ ਹਨ ਸਰਕਾਰ ਨੂੰ ਚਾਹੀਦਾ ਹੈ ਕਿ ਇਹਨਾਂ ਦੀ ਹੌਸਲਾ ਅਫਜਾਈ ਲਈ ਇਹਨਾਂ ਨੂੰ ਪੁਖਤੇ ਉਪਰਾਲੇ ਕਰਕੇ ਉਹਨਾਂ ਦੇ ਭਵਿੱਖ ਬਾਰੇ ਵੀ ਸੋਚਣਾ ਚਾਹੀਦਾ ਹੈ ਤਾਂ ਹੀ ਪੰਜਾਬ ਸੂਬੇ ਅਤੇ ਭਾਰਤ ਦੀ ਨੌਜਵਾਨੀ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ ਤਾਂ ਜੋ ਖੇਡ ਜਗਤ ਵਿੱਚ ਸਰਕਾਰਾਂ ਨੌਜਵਾਨਾਂ ਨੂੰ ਉਤਸਾਹਿਤ ਕਰਨ ਅਤੇ ਨੌਜਵਾਨਾਂ ਦੀ ਹੌਸਲਾ ਅਫਜਾਈ ਕਰਨ ਅਤੇ ਉਹਨਾਂ ਨੂੰ ਰੋਜ਼ਗਾਰ ਵੀ ਦੇਣ ਜਿੱਥੇ ਉਨਾਂ ਦੇ ਪਰਿਵਾਰਾਂ ਦਾ ਗੁਜਰ ਬਸਰ ਕਰਨਾ ਸੌਖਾ ਹੋਵੇ ਅਤੇ ਉਹ ਬਿਨਾਂ ਕਿਸੇ ਟੈਸ਼ਨ ਆਪਣੀਆਂ ਖੇਡਾਂ ਵੱਲ ਧਿਆਨ ਦੇ ਕੇ ਅੱਗੇ ਵਧਣ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਨੂੰ ਅਪੀਲ ਕੀਤੀ ਉੱਥੇ ਭਾਰਤ ਸਰਕਾਰ ਨੂੰ ਵੀ ਅਪੀਲ ਕਰਦੇ ਹਾਂ ਕਿਹਾ ਕਿ ਭਾਰਤ ਦੇਸ਼ ਦਾ ਨਾਮ ਰੋਸ਼ਨ ਕਰਨ ਲਈ ਸਾਨੂੰ ਨੌਜਵਾਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ
ਸਰਵਣ ਹੰਸ