ਪੰਜਾਬ ਸੂਬੇ ਅੰਦਰ ਪੰਜਾਬੀ ਭਾਸ਼ਾ ਦਾ ਮਿਆਰ ਗਿਰਦਾ ਨਜ਼ਰ ਆਉਂਦਾ ਹੈ ਅਤੇ ਅੱਜ ਦੇ ਨੌਜਵਾਨ ਬੱਚੇ ਪੰਜਾਬੀ ਭਾਸ਼ਾ ਨੂੰ ਪੜ੍ਨ ਵਿੱਚ ਅਸਮਰਥ ਹੋ ਰਹੇ ਹਨ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਦੇ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਵੱਲੋਂ ਚਿੰਤਾ ਪ੍ਰਗਟਾਉਣ ਦੀਆਂ ਕਿਹਾ ਕਿ ਸਰਕਾਰ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਪੜ੍ਾਉਣੀ ਲਾਜ਼ਮੀ ਕਰਨੀ ਚਾਹੀਦੀ ਹੈ ਕਿ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਬਹੁਤ ਘੱਟ ਜਾਂ ਪੜ੍ਹਾਈ ਹੀ ਨਹੀਂ ਜਾਂਦੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਪੜ੍ਹਾਉਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਬੱਚੇ ਆਪਣੇ ਸੂਬੇ ਦੀ ਭਾਸ਼ਾ ਤੋਂ ਵਾਂਝੇ ਨਾਂ ਰਹਿਣ ਅਤੇ ਪੰਜਾਬ ਦੀ ਭਾਸ਼ਾ ਜੋ ਦਿਨੋ ਦਿਨ ਅਲੋਪ ਹੁੰਦੀ ਜਾ ਰਹੀ ਹੈ ਅਤੇ ਵਿਸਰਦੀ ਜਾ ਰਹੀ ਹੈ ਪੰਜਾਬੀ ਭਾਸ਼ਾ ਨੂੰ ਲੋਕ ਭੁੱਲਦੇ ਜਾ ਰਹੇ ਹਨ ਅਤੇ ਹੋਰ ਸੂਬਿਆਂ ਦੀਆਂ ਭਾਸ਼ਾਵਾਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜਾਇਆ ਜਾਂਦਾ ਹੈ ਜਿਸ ਕਾਰਨ ਪੰਜਾਬ ਦੇ ਬੱਚੇ ਪੰਜਾਬੀ ਭਾਸ਼ਾ ਤੋਂ ਵਾਂਝੇ ਹੋ ਰਹੇ ਹਨ ਅਤੇ ਪੰਜਾਬੀ ਹੋਣ ਦੇ ਨਾਂ ਤੇ ਸਾਡਾ ਫਰਜ਼ ਬਣਦਾ ਹੈ ਕਿ ਸਾਨੂੰ ਆਪਣੀ ਭਾਸ਼ਾ ਆਪਣੇ ਸੂਬੇ ਵਿੱਚ ਪੜਾਉਣੀ ਲਾਜ਼ਮੀ ਕਰਵਾਉਣੀ ਚਾਹੀਦੀ ਹੈ ਜਿਹੜੇ ਪ੍ਰਾਈਵੇਟ ਸਕੂਲ ਪੰਜਾਬੀ ਭਾਸ਼ਾ ਨਹੀਂ ਪੜਾ ਰਹੇ ਸਰਕਾਰ ਵੱਲੋਂ ਉਹਨਾਂ ਨੂੰ ਸਖਤ ਆਦੇਸ਼ ਦੇਣੇ ਚਾਹੀਦੇ ਹਨ ਕਿ ਪੰਜਾਬੀ ਭਾਸ਼ਾ ਨੂੰ ਪੰਜਾਬ ਅੰਦਰ ਪ੍ਰਾਈਵੇਟ ਸਕੂਲਾਂ ਵਿੱਚ ਪਹਿਲ ਦੇ ਆਧਾਰ ਤੇ ਵਰਤਿਆ ਜਾਵੇ ਤਾਂ ਜੋ ਇਸ ਭਾਸ਼ਾ ਨੂੰ ਅਲੋਪ ਹੋਣ ਤੋਂ ਰੋਕਿਆ ਜਾ ਸਕੇ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਦੇਸ਼ ਦੀ ਭਾਸ਼ਾ ਨੂੰ ਕਾਇਮ ਰੱਖਣ ਲਈ ਪ੍ਰਾਈਵੇਟ ਸਕੂਲਾਂ ਨੂੰ ਜਲਦ ਆਦੇਸ਼ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬੀ ਭਾਸ਼ਾ ਪੰਜਾਬੀ ਮਾਂ ਬੋਲੀ ਦੀ ਸਾਡੀ ਆਉਣ ਵਾਲੀ ਪੀੜੀ ਆਪਣੀ ਪੰਜਾਬੀ ਭਾਸ਼ਾ ਤੋਂ ਵਾਂਝੀ ਨਾ ਰਹੇ ਅੱਜ ਵੀ ਪੰਜਾਬ ਦੇ ਬੱਚੇ ਹੋਰ ਭਾਸ਼ਾਵਾਂ ਵਿੱਚ ਪੜਾਏ ਜਾਂਦੇ ਹਨ ਜਿਨਾਂ ਨੂੰ ਪੰਜਾਬੀ ਲਿਖਣ ਅਤੇ ਪੰਜਾਬੀ ਬੋਲਣ ਵਿੱਚ ਦਿੱਕਤ ਆਉਂਦੀ ਹੈ ਅਤੇ ਪੰਜਾਬੀ ਭਾਸ਼ਾ ਤੋਂ ਅਸਮਰਥ ਹਨ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਜਥੇਬੰਦੀ ਵੱਲੋਂ ਜਲਦ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਮਾਜਿਕ ਮੀਟਿੰਗਾਂ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਪੜ੍ਾਉਣ ਲਈ ਕੀਤਾ ਜਾਵੇਗਾ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਸੱਭਿਆਚਾਰ ਪੰਜਾਬ ਦੀ ਭਾਸ਼ਾ ਪੰਜਾਬ ਦੇ ਪਾਣੀਆਂ ਪੰਜਾਬ ਦੀ ਨੌਜਵਾਨੀ ਦੀ ਰਾਖੀ ਵਾਸਤੇ ਉਚੇਰੇ ਕਦਮ ਚੁੱਕੇ ਜਾਣ ਜੋ ਪੰਜਾਬ ਦੇ ਹਿੱਤ ਲਈ ਕਾਰਗਰ ਸਾਬਤ ਹੋਣ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਹਮੇਸ਼ਾ ਸਮਾਜਿਕ ਮੀਟਿੰਗਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਖੇਡਾਂ ਪ੍ਰਤੀ ਜਾਗਰਿਤ ਹੋਣ ਅਤੇ ਸਮਾਜ ਸੇਵੀ ਕੰਮਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਰਹੀ ਹੈ ਅਤੇ ਪ੍ਰੇਰਿਤ ਕਰਦੀ ਰਹੇਗੀ ਜਿੱਥੇ ਵਾਲਮੀਕਿ ਐਕਸ਼ਨ ਫੋਰਸ ਪੂਰੇ ਸੂਬੇ ਅੰਦਰ ਸਮਾਜਿਕ ਮਸਲਿਆਂ ਨੂੰ ਹੱਲ ਕਰਨ ਧੱਕੇ ਸ਼ਾਹੀ ਦੇ ਖਿਲਾਫ ਆਵਾਜ਼ ਉਠਾਉਣ ਵਿੱਚ ਅਤੇ ਇਨਸਾਫ ਦਵਾਉਣ ਲਈ ਕੰਮ ਕਰ ਰਹੀ ਹੈ ਉਥੇ ਪਹਿਲ ਦੇ ਆਧਾਰ ਤੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੋਵੇਗੀ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਦੇ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਆਮ ਅਤੇ ਖਾਸ ਲੋਕਾਂ ਨੂੰ ਕਿਹਾ ਚਾਹੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਪੜਾਓ ਜਾਂ ਪ੍ਰਾਈਵੇਟ ਸਕੂਲਾਂ ਵਿੱਚ ਪੜਾਓ ਪਰ ਪੰਜਾਬੀ ਭਾਸ਼ਾ ਜਰੂਰ ਪੜਾਓ ਤਾਂ ਜੋ ਸਾਡੇ ਸੂਬੇ ਦੀ ਭਾਸ਼ਾ ਹੈ ਉਸ ਨੂੰ ਜਿਉਂਦਾ ਰੱਖਿਆ ਜਾ ਸਕੇ
ਸਰਵਣ ਹੰਸ