ਮੱਲਾਂ ਵਾਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ 13 ਸਤੰਬਰ ਨੂੰ ਅੱਖਾਂ ਦਾ ਫਰੀ ਚੈੱਕਅਪ ਕੈਂਪ

ਫਿਰੋਜ਼ਪੁਰ/ਮੱਲਾਂ ਵਾਲਾ:  ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਰਾਏਵੀਰ ਸਿੰਘ ਕਚੂਰਾਨੇ ਨੇ ਦੱਸਿਆ ਕਿ ਮੱਲਾਂ ਵਾਲਾ ਖਾਸ ਸੋਸ਼ਲ ਵੈਲਫੇਅਰ ਸੋਸਾਇਟੀ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਅਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਚੈੱਕਅਪ ਕੈਂਪ 13 ਸਤੰਬਰ ਦਿਨ ਸ਼ੁਕਰਵਾਰ ਨੂੰ ਸਥਾਨ ਲਾਲਾ ਚੰਦਾਮੱਲ ਧਰਮਸ਼ਾਲਾ ਕਾਮਲ ਵਾਲਾ ਰੋਡ ਮੱਲਾਂ ਵਾਲਾ ਖਾਸ ਵਿਖੇ ਲਗਾਇਆ ਜਾਵੇਗਾ । ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਰੋਸ਼ਨ ਲਾਲ ਮਨਚੰਦਾ ਅਤੇ ਪ੍ਰਧਾਨ ਅਮੀਰ ਚੰਦ ਬਜਾਜ ਨੇ ਕਿਹਾ ਕਿ ਅੱਖਾਂ ਦਾ ਇਹ ਚੈਕਅਪ ਕੈਂਪ ਬਿਲਕੁਲ ਫਰੀ ਹੈ, ਕਿਸੇ ਤੋਂ ਕੋਈ ਵੀ ਪੈਸਾ ਨਹੀਂ ਲਿਆ ਜਾਵੇਗਾ ਅਤੇ ਮੋਤੀਆਬਿੰਦ ਦਾ ਓਪਰੇਸਨ ਵੀ ਮੁਫਤ ਕਰਵਾਇਆ ਜਾਵੇਗਾ। ਇਸ ਮੌਕੇ ਉਹਨਾਂ ਕਿਹਾ ਕਿ ਅਪਰੇਸਨ ਕਰਵਾਉਣ ਆਉਣ ਵਾਲੇ ਮਰੀਜ ਆਪਣਾ ਆਧਾਰ ਕਾਰਡ ਲੈ ਕੇ ਜਰੂਰ ਆਉਣ, ਉਹਨਾਂ ਦੱਸਿਆ ਕਿ ਜੋ ਮਰੀਜ਼ ਅਪਰੇਸ਼ਨ ਲਈ ਚੁਣੇ ਜਾਣਗੇ ਉਹ ਸ਼ੰਕਰਾ ਆਈ ਹਸਪਤਾਲ ਦੀ ਦੇਖ ਭਾਲ ਅਧੀਨ ਉਹਨਾਂ ਦਾ ਇਲਾਜ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਿਖੇ ਡਾਕਟਰਾਂ ਵੱਲੋਂ ਮੁਫਤ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਲੈ ਕੇ ਜਾਣ ਅਤੇ ਛੱਡ ਕੇ ਜਾਣ ਦੀ ਸਹੂਲਤ ਵੀ ਹਸਪਤਾਲ -ਕਲੱਬ ਵੱਲੋਂ ਮੁਫਤ ਹੈ| ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ 94640-08890, 98556-22376 ਤੇ ਸੰਪਰਕ ਕਰ ਸਕਦਾ ਹੈ ਇਸ ਮੌਕੇ ਜਸਵੰਤ ਸਿੰਘ। ਅਨੂਪ ਸਿੰਘ ਗੁਰਵਿੰਦਰ ਸਿੰਘ

ਸਰਵਣ ਹੰਸ

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...