ਮੱਲਾਂ ਵਾਲਾ ਦੇ ਇਕ ਨੌਜਵਾਨ ਦੀ ਕੈਨੇਡਾ ਵਿਚ ਭੇਦ ਭਰੇ ਹਾਲਾਤਾਂ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਦੁਖਦਾਈ ਖਬਰ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ । ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਬਸਤੀ ਚਾਹਲ (ਮੱਲਾਂਵਾਲਾ) ਨੇ ਵਿਰਲਾਪ ਕਰਦੇ ਹੋਏ ਦੱਸਿਆ ਕਿ ਉਸ ਦਾ ਬੇਟਾ ਓਂਕਾਰਦੀਪ ਸਿੰਘ (23) ਤਕਰੀਬਨ ਢਾਈ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਲਈ ਪੜ੍ਹਾਈ ਕਰਨ ਲਈ ਕੈਨੇਡਾ ਦੇ ਸ਼ਹਿਰ ਐਡਮਿੰਟਨ ਭੇਜਿਆ ਸੀ। 1 ਸਤੰਬਰ ਦੀ ਰਾਤ ਨੂੰ ਸਾਡੀ ਉਸ ਨਾਲ ਆਖ਼ਰੀ ਵਾਰ ਗੱਲਬਾਤ ਹੋਈ, ਉਸ ਤੋਂ ਬਾਅਦ ਉਸਦਾ ਮੋਬਾਈਲ ਫ਼ੋਨ ਬੰਦ ਆ ਰਿਹਾ ਸੀ, ਜਿਸ ਬਾਰੇ ਅਸੀਂ ਅਪਣੇ ਕੈਨੇਡਾ ਰਹਿੰਦੇ ਰਿਸ਼ਤੇਦਾਰਾਂ ਨੂੰ ਦਸਿਆ ਕਿ ਓਂਕਾਰ ਦਾ ਫ਼ੋਨ ਬੰਦ ਹੈ ਤਾਂ ਉਨ੍ਹਾਂ ਨੇ ਸਾਨੂੰ ਦਸਿਆ ਕਿ ਉਸ ਦੀ ਗੁੰਮਸ਼ੁਦਾ ਦੀ ਰਿਪੋਰਟ ਕੈਨੇਡਾ ਪੁਲਿਸ ਨੂੰ ਲਿਖਾ ਦਿਤੀ ਗਈ ਹੈ। 9 ਸਤੰਬਰ ਨੂੰ ਸਾਡੇ ਰਿਸ਼ਤੇਦਾਰਾਂ ਨੂੰ ਕੈਨੇਡਾ ਪੁਲਿਸ ਨੇ ਫ਼ੋਨ ਕਰ ਕੇ ਦਸਿਆ ਕਿ ਓਂਕਾਰ ਦੀ ਲਾਸ਼ ਦਰਿਆ ਕਿਨਾਰੇ ਗਲੀ ਸੜੀ ਪਈ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਸਰਵਣ ਹੰਸ