ਬੱਚਿਆਂ ਦੀ ਜ਼ਿੰਦਗੀ ਵਿੱਚ ਖੇਡਾਂ ਦਾ ਬਹੁਤ ਹੀ ਜਿਆਦਾ ਮਹੱਤਵ ਹੈ ਇਸ ਨੂੰ ਦੇਖਦੇ ਹੋਏ ਹਰ ਸਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਹੀ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ। ਇਸੇ ਰੀਤ ਨੂੰ ਅੱਗੇ ਤੋਰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮੱਲਾਂਵਾਲਾ ਖ਼ਾਸ ਸ਼੍ਰੀਮਤੀ ਹਰਜੀਤ ਕੌਰ ਜੀ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਰੋਡੇ ਜੱਲੇ ਵਾਲਾ (ਬਲਾਕ ਮੱਲਾਂ ਵਾਲਾ ਖਾਸ, ਜ਼ਿਲਾ ਫਿਰੋਜ਼ਪੁਰ) ਵਿਖੇ ਸ਼ੈਸ਼ਨ 2024-25 ਦੇ ਸੈਂਟਰ ਪੱਧਰੀ ਖੇਡ ਮੁਕਾਬਲੇ 20 ਸਤੰਬਰ 2024 ਨੂੰ ਦੋ ਰੋਜ਼ਾ ਕਰਵਾਏ ਗਏ ਇਨ੍ਹਾਂ ਸੈਂਟਰ ਪੱਧਰੀ ਖੇਡਾਂ ਵਿੱਚ ਸੈਂਟਰ ਦੇ 12 ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਦੋ ਪ੍ਰਾਈਵੇਟ ਸਕੂਲਾਂ ਦੇ ਲਗਭੱਗ 350 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਨਾਂ ਸੈਂਟਰ ਪੱਧਰੀ ਖੇਡਾਂ ਵਿੱਚ ਵੱਖ-ਵੱਖ ਖੇਡ ਮੁਕਾਬਲੇ ਜਿਵੇਂ ਕਿ ਸਰਕਲ ਕਬੱਡੀ, ਨੈਸ਼ਨਲ ਸਟਾਈਲ ਕਬੱਡੀ ਲੜਕੇ, ਨੈਸ਼ਨਲ ਸਟਾਈਲ ਕਬੱਡੀ ਲੜਕੀਆਂ, ਖੋ-ਖੋ, ਰੱਸਾ ਕੱਸੀ ਅਤੇ ਐਥਲੈਟਿਕਸ ਆਦਿ ਦੇ ਅੰਡਰ 11 ਉਮਰ ਦੇ ਮੁਕਾਬਲੇ ਕਰਵਾਏ ਗਏ ਸਨ। ਇਨਾ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀ ਖਿਡਾਰੀਆਂ ਨੂੰ ਟਰਾਫ਼ੀਆਂ ਦੇਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਬਾਬਾ ਸ਼ਾਮ ਸਿੰਘ ਮੈਮੋਰੀਅਲ ਸੀਨੀਅਰ ਸੈਕੈਂਡਰੀ ਸਕੂਲ ਫੱਤੇ ਵਾਲਾ ਦੇ ਡੀ ਪੀ ਮਾਸਟਰ ਵਿਜੇ ਅਰੋੜਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਖਿਡਾਰੀ ਵਿਦਿਆਰਥੀਆਂ ਨੇ ਵੱਖ ਵੱਖ ਖੇਡ ਮੁਕਾਬਲਿਆਂ ਚ ਹਿੱਸਾ ਲੈਂਦਿਆਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਹਨ । ਉਹਨਾਂ ਨੇ ਸਕੂਲ ਪਿ੍ੰਸੀਪਲ ਅਤੇ ਪ੍ਰਬੰਧਕ ਟੀਮ ਦਾ ਧੰਨਵਾਦ ਕੀਤਾ ਇਸ ਮੌਕੇ ਕਰਮਜੀਤ ਕੌਰ ਡੀਪੀ ਮੈਡਮ,ਸੁਖਵਿੰਦਰ ਸਿੰਘ ,ਪ੍ਰਿੰਸੀਪਲ ਰਾਜ ਕੁਮਾਰ ਅਤੇ ਸਕੂਲ ਦਾ ਸਮੂਹ ਸਟਾਫ ਪ੍ਰਬੰਧਕ ਕਮੇਟੀ ਸਹਿਤ ਵਿਦਿਆਰਥੀ ਹਾਜ਼ਰ ਸਨ ।
ਸਰਵਣ ਹੰਸ