ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ।

ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈੱਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ

ਸਰਵਣ ਹੰਸ

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਜਰੂਰੀ: ਪ੍ਰਿੰਸੀਪਲ ਗੁਰਨੇਕ ਸਿੰਘ

ਲੁਧਿਆਣਾ 20 ਨਵੰਬਰ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ...