ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵੱਟੂ ਭੱਟੀ ਵਿਖੇ ਦੋ ਰੋਜ਼ਾ ਸਲਾਨਾ ਸਪੋਰਟਸ ਮੀਟ ਦੀ ਸ਼ੁਰੂਆਤ ਕਰਵਾਈ ਗਈ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਵਾਈਸ ਪ੍ਰਿੰਸੀਪਲ ਸਰਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਅੱਜ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ ਦੀ ਸ਼ੁਰੂਆਤ ਕਰਵਾਈ ਗਈ ਹੈ ਇਹ ਸਪੋਰਟਸ ਮੀਟ ਦੋ ਦਿਨ ਲਗਾਤਾਰ ਚੱਲਣ ਵਾਲੀ ਸਪੋਰਟਸ ਮੀਟ ਹੈ ਸਪੋਰਟਸ ਮੀਟ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਰਦਾਰ ਸੁਖਵਿੰਦਰ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁਜਰਾ ਨੇ ਸ਼ਿਰਕਤ ਕੀਤੀ ਉਹਨਾਂ ਨੇ ਦੱਸਿਆ ਕਿ ਸਪੋਰਟਸ ਮੀਟ ਦੀ ਸ਼ੁਰੂਆਤ ਵਿੱਚ ਮੂਲ ਮੰਤਰ ਦੇ ਜਾਪ ਅਤੇ ਅਰਦਾਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਕੀਤਾ ਉੱਥੇ ਸੇਰੇਮਨੀ ਵੀ ਕੀਤੀ ਗਈ ਅਤੇ ਰਾਸ਼ਟਰੀ ਗਾਣ ਕਰਨ ਉਪਰੰਤ ਪ੍ਰਾਇਮਰੀ ਵਿੰਗ ਦੇ ਵੱਖ-ਵੱਖ ਸਦਨਾਂ ਜਿਨਾਂ ਵਿੱਚੋਂ ਰਾਵੀ ਸਦਨ ਬਿਆਸ ਸਦਨ ਅਤੇ ਸਤਲੁਜ ਸਦਨ ਦੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ ਇਸ ਮੌਕੇ ਮੁੱਖ ਮਹਿਮਾਨ ਸਰਦਾਰ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੂੰ ਖੇਡਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਉਹਨਾਂ ਨੇ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਤੰਦਰੁਸਤ ਦਿਮਾਗ ਦਾ ਵਾਸ ਹੁੰਦਾ ਹੈ ਅਤੇ ਇਸੇ ਲਈ ਸਾਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਵਾਈਸ ਪ੍ਰਧਾਨ ਸਰਦਾਰ ਸਰਜਾ ਸਿੰਘ ਕਮੇਟੀ ਮੈਂਬਰ ਸਰਦਾਰ ਇਕਬਾਲ ਸਿੰਘ ਕਮੇਟੀ ਮੈਂਬਰ ਸਰਦਾਰ ਜਗਦੀਪ ਸਿੰਘ- ਸਕੂਲ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਸਰਵਣ ਹੰਸ