ਪੱਤਰਕਾਰ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੇ ਵਿਰੋਧ ਵਿੱਚ ਸਮੁੱਚਾ ਪੱਤਰਕਾਰ ਭਾਈਚਾਰਾ ਸੜਕਾਂ ‘ਤੇ ਉੱਤਰਿਆ

ਫਿਰੋਜ਼ਪੁਰ ਪੁਲਿਸ ਦੀ ਨਸ਼ਾ ਤਸਕਰਾਂ, ਲੁਟੇਰਿਆਂ ਖ਼ਿਲਾਫ਼ ਕਥਿਤ ਫਰਾਖਦਿਲੀ ਦੇ ਚੱਲਦਿਆਂ ਕਾਰਵਾਈ ਅਮਲ ਵਿੱਚ ਲਿਆਉਣ ਤੋਂ ਕੰਨੀ ਕਤਰਾਉਣ ਅਤੇ ਉਲਟਾ ਪੀੜਤ ਲੋਕਾਂ ਦੀ ਆਵਾਜ਼ ਬਣਦੇ ਪੱਤਰਕਾਰ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੇ ਵਿਰੋਧ ਵਿੱਚ ਅੱਜ ਸਮੁੱਚਾ ਪੱਤਰਕਾਰ ਭਾਈਚਾਰਾ ਸੜਕਾਂ ‘ਤੇ ਉੱਤਰਿਆ ਅਤੇ ਫਿਰੋਜ਼ਪੁਰ ਪੁਲਿਸ ਦੀਆਂ ਵਧੀਕੀਆਂ ਖ਼ਿਲਾਫ਼ ਜਬਰਦਸਤ ਰੋਸ ਪ੍ਰਦਰਸ਼ਨ ਕਰ ਸ਼ਹਿਰ ਦੇ ਬਜ਼ਾਰਾਂ ਵਿੱਚ ਰੋਸ ਮੁਜ਼ਾਹਰਾ ਕੀਤਾ। ਇਸ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਚੌਂਕ ਵਿੱਚ ਸਤਲੁੱਜ ਪ੍ਰੈਸ ਕਲੱਬ ਫਿਰੋਜ਼ਪੁਰ ਦੇ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਪੋਲ ਖੋਲ੍ਹ ਰੈਲੀ ਵਿੱਚ ਜ਼ਿਲ੍ਹੇ ਭਰ ਦੀਆਂ ਪ੍ਰੈਸ ਕਲੱਬਾਂ ਤੋਂ ਪੱਤਰਕਾਰ ਭਾਈਚਾਰੇ,ਪੁਲਿਸ ਦੀਆਂ ਵਧੀਕੀਆਂ ਤੋਂ ਪੀੜਤ ਇਲਾਕ਼ਾ ਵਾਸੀ ਕਿਸਾਨ ਯੂਨੀਅਨਾਂ ਸਮਾਜਿਕ ਤੇ ਧਾਰਮਿਕ ਜੱਥੇਬੰਦੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਫਿਰੋਜ਼ਪੁਰ ਵਿੱਚ ਵਧੀਆਂ ਲੁੱਟਾਂ ਖੋਹਾਂ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਇਨਸਾਫ਼ ਲੈਣ ਲਈ ਪੁਲਿਸ ਦਰਬਾਰ ਪਹੁੰਚੇ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਟਾਲਾ ਵੱਟਣ ਵਾਲੇ ਅਧਿਕਾਰੀਆਂ ਕਰਮਚਾਰੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪੱਤਰਕਾਰ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਆਪਣੀ ਕਾਰਜਸ਼ੈਲੀ ਵਿੱਚ ਸੁਧਾਰ ਲਿਆਉਣਾ ਅਤੇ ਸਮਾਜ ਵਿਰੋਧੀ ਅਨਸਰਾਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ ਨਾ ਕਿ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਣ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਜਾਵੇ ਜਿਹੜਾ ਕਿ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਕੀਤਾ ਜਾ ਰਿਹਾ ਹੈ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਪੱਤਰਕਾਰ ਭਾਈਚਾਰੇ ਨੂੰ ਫੀਲਡ ਵਿੱਚ ਦਰਪੇਸ਼ ਸਮੱਸਿਆਵਾਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਕੀਤੀ ਜਾ ਰਹੀ ਬੇਲੋੜੀ ਦੇਰੀ ਤੋਂ ਅੱਕੇ ਜ਼ਿਲ੍ਹੇ ਭਰ ਦੇ ਪੱਤਰਕਾਰਾਂ ਦੀ ਬੀਤੀ 4 ਦਸੰਬਰ ਨੂੰ ਹੋਈ ਹੰਗਾਮੀ ਮੀਟਿੰਗ ਵਿੱਚ ਫਿਰੋਜ਼ਪੁਰ ਪੁਲਿਸ ਪ੍ਰਸ਼ਾਸਨ ਨੂੰ ਪੱਤਰਕਾਰ ਭਾਈਚਾਰੇ ਨਾਲ ਸਬੰਧਤ ਪਿਛਲੇ ਲੰਬੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਦੇ ਹੱਲ ਲਈ 9 ਦਸੰਬਰ ਤੱਕ ਦਾ ਸਮਾਂ ਦਿੰਦਿਆਂ 10 ਦਸੰਬਰ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਅਣਮਿੱਥੇ ਸਮੇਂ ਲਈ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਸੀ ਪਰ ਨਿਰਧਾਰਤ ਤਰੀਕ ਤੋਂ ਬਾਅਦ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ ਗਈ ਜਿਸ ਦੇ ਰੋਸ ਵੱਜੋਂ ਮਜਬੂਰਨ ਪੱਤਰਕਾਰ ਭਾਈਚਾਰੇ ਨੂੰ ਅੱਜ ਸੜਕਾਂ ‘ਤੇ ਉੱਤਰਣਾ ਪਿਆ ਬੁਲਾਰਿਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਤੋਂ ਬਾਅਦ ਵੀ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਅਤੇ ਜ਼ਿਲ੍ਹੇ ਦੇ ਵੱਖ ਵੱਖ ਕਸਬਿਆਂ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਇਲਾਵਾ ਐੱਸ ਐੱਸ ਪੀ ਫਿਰੋਜ਼ਪੁਰ ਦਫ਼ਤਰ ਦਾ ਘੇਰਾਓ ਕਰਨ ਦੇ ਨਾਲ ਨਾਲ ਸੜਕੀ ਆਵਾਜਾਈ ਠੱਪ ਕੀਤੀ ਜਾਵੇਗੀ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਫਿਰੋਜ਼ਪੁਰ ਦੇ ਸਥਾਨਕ ਪੱਤਰਕਾਰਾਂ ਤੋਂ ਇਲਾਵਾ ਮਮਦੋਟ ਗੁਰਹਰਸਹਾਏ ਜੀਰਾ ਤਲਵੰਡੀ ਮੱਖੂ ਮੱਲਾਂਵਾਲਾ ਖ਼ਾਸ ਮੁੱਦਕੀ ਆਦਿ ਕਸਬਿਆਂ ਦੀਆਂ ਪ੍ਰੈਸ ਕਲੱਬਾਂ ਦੇ ਪ੍ਰਧਾਨਾਂ ਅਤੇ ਨੁੰਮਾਇੰਦਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਸਰਵਣ ਹੰਸ

Leave a review

Reviews (0)

This article doesn't have any reviews yet.
Sarwan Hans
Sarwan Hans
Sarwan Dass Alias Sarwan Hans is our sincere Journalist from Distric Jalandhar.
spot_img

Subscribe

Click for more information.

More like this
Related

होलिका दहन एवं होली मिलन समारोह : प्रेम, सौहार्द और संस्कार का अनुपम संगम

सनातन धर्म मंदिर, सेक्टर-42 में होलिका दहन एवं होली...