ਦੁਬੱਈ ਦੇ ਉਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਲਾਂ ਵਾਲਾ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਮੱਲਾਂ ਵਾਲਾ ਇਲਾਕੇ ਨਾਲ ਸਬੰਧਿਤ 25 ਜਰੂਰਤ ਮੰਦ,ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਮੈਡਮ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਅਤੇ ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ ਸਮੇਤ ਹੋਰ ਮੈਂਬਰਾਂ ਵੱਲੋਂ ਵੰਡੇ ਗਏ। ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਅਤੇ ਜ਼ੀਰਾ ਪ੍ਰਧਾਨ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ। ਇਸ ਮੌਕੇ ਪ੍ਰਦੀਪ ਬਹਿਲ ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ ਕਿਰਨ ਪੇਂਟਰ। ਹਰਜਿੰਦਰ ਸਿੰਘ ਟੱਲੀ ਗੁਲਾਮ, ਸਤਨਾਮ ਸਿੰਘ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।
Create an account
Welcome! Register for an account
A password will be e-mailed to you.
Password recovery
Recover your password
A password will be e-mailed to you.
ਸਰਬੱਤ ਦਾ ਭਲਾ ਟਰੱਸਟ ਵੱਲੋਂ 25 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕਸ
Leave a review
Reviews (0)
This article doesn't have any reviews yet.