ਰਿੰਕੂ ਦਾ ਜੰਡਿਆਲਾ ਪਹੁੰਚਣ ‘ਤੇ ਕਿਸਾਨਾਂ ਨੇ ਕੀਤਾ ਵਿਰੋਧ

ਜੰਡਿਆਲਾ ਮੰਜਕੀ : ਦੇਖਣ ਨੂੰ ਮਿਲੀ ਇੱਕ ਖ਼ਬਰ ਅਨੁਸਾਰ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਅੱਜ ਕਸਬੇ ‘ਚ ਚੋਣ ਪ੍ਰਚਾਰ ਕਰਨ ਦੌਰਾਨ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਅਤੇ ਕਾਲੇ ਝੰਡੇ ਦਿਖਾ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸੁਸ਼ੀਲ ਕੁਮਾਰ ਰਿੰਕੂ ਚੋਣ ਪ੍ਰਚਾਰ ਕਰਨ ਲਈ ਕਸਬੇ ਦੇ ਇਕ ਪੈਲਸ ‘ਚ ਭਾਜਪਾ ਦੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਨ ਲਈ ਆ ਰਹੇ ਸਨ। ਜਦੋਂ ਕਿਸਾਨ ਜੱਥੇਬੰਦੀਆਂ ਨੂੰ ਭਾਜਪਾ ਉਮੀਦਵਾਰ ਦੀ ਚੋਣ ਮੀਟਿੰਗ ਦਾ ਪਤਾ ਲੱਗਾ ਤਾਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਦੁਆਬਾ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਗਿਆ। ਕਿਸਾਨਾਂ ਦੇ ਵਿਰੋਧ ਕਰਨ ਅਤੇ ਸੁਸ਼ੀਲ ਕੁਮਾਰ ਰਿੰਕੂ ਦੇ ਰੈਲੀ ਵਾਲੇ ਸਥਾਨ ‘ਤੇ ਪਹੁੰਚਣ ਕਾਰਨ ਸਥਿਤੀ ਤਨਾਪੂਰਨ ਹੋ ਗਈ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਅਤੇ ਭਾਜਪਾ ਆਗੂਆਂ ਵੱਲੋਂ ਇਕ ਦੂਜੇ ਖ਼ਿਲਾਫ਼ ਤਿੱਖੀ ਪ੍ਰਤਿਕਿਰਿਆ ਪ੍ਰਗਟ ਕੀਤੀ ਗਈ। ਇਸ ਦਾ ਪਤਾ ਲੱਗਦਿਆਂ ਹੀ ਜੰਡਿਆਲਾ ਚੌਕੀ ਦੀ ਪੁਲਿਸ ਸਥਿਤੀ ‘ਤੇ ਕਾਬੂ ਪਾਉਣ ਲਈ ਉਥੇ ਪਹੁੰਚ ਗਈ। ਪੁਲਿਸ ਅਧਿਕਾਰੀਆ ਨੇ ਸਥਿਤੀ ਨੂੰ ਪੂਰੀ ਤਰ੍ਹਾਂ ਕੰਟਰੋਲ ਕਰ ਲਿਆ ਤੇ ਕਿਸੇ ਪ੍ਰਕਾਰ ਦੀ ਵੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਭਾਜਪਾ ਦਾ ਵਿਰੋਧ ਇਸੇ ਤਰ੍ਹਾਂ ਹੀ ਪੂਰੇ ਪੰਜਾਬ ‘ਚ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ, ਮਨਦੀਪ ਸਿੰਘ ਸਮਰਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਲੰਧਰ ਯੂਨਿਟ, ਕੁਲਦੀਪ ਸਿੰਘ ਮਿਛਆਣਾ, ਮੱਖਣ ਸਿੰਘ ਜੌਹਲ ਅਤੇ ਹੋਰ ਕਿਸਾਨ ਮੌਜੂਦ ਸਨ।

Leave a review

Reviews (0)

This article doesn't have any reviews yet.
Paramjit Mehra
Paramjit Mehra
Paramjit Singh Alias Paramjit Mehra is our sincere Journalist from District Jalandhar.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...