ਭਾਜਪਾ ਅਤੇ ਅਕਾਲੀ ਦਲ ਨੂੰ ਜ਼ਬਰਦਸਤ ਝੱਟਕਾ!

ਜਲੰਧਰ : ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਟੀਆ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦੇਈਏ ਕਿ ਕਮਲਜੀਤ ਸਿੰਘ ਭਾਟੀਆ ਲੋਕ ਸਭਾ ਚੋਣਾਂ ਤੋਂ ਪਹਿਲਾਂ 15 ਆਗੂਆਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਨ੍ਹਾਂ ਆਗੂਆਂ ਦਾ ਪਾਰਟੀ ‘ਚ ਸਵਾਗਤ ਕੀਤਾ ਸੀ। ਇਸ ਤੋਂ ਪਹਿਲਾਂ ਕਮਲਜੀਤ ਭਾਟੀਆ ਆਮ ਆਦਮੀ ਪਾਰਟੀ ‘ਚ ਸਨ ਪਰ ਚੋਣਾਂ ਤੋਂ ਕੁਝ ਦਿਨ ਪਹਿਲਾਂ ਭਾਜਪਾ ਨਾਲ ਹੱਥ ਮਿਲਾਇਆ ਸੀ। ਹੁਣ ਉਨ੍ਹਾਂ ਦੀ ਘਰ ਵਾਪਸੀ ਮੰਨੀ ਜਾ ਰਹੀ ਹੈ। ਦੂਸਰੇ ਪਾਸੇ ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਦੀ ਹਾਜ਼ਰੀ ਵਿੱਚ ਅੱਜ ਪੰਜਾਬ ਦੀ ਸਿਆਸਤ ਦੇ ਵੱਡੇ ਦਲਿਤ ਚਿਹਰੇ,  ਵਿਜੇ ਦਾਨਵ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਮੁੱਖ ਮੰਤਰੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ। ਵਿਜੇ ਦਾਨਵ ਪਿਛਲੇ 44 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ, ਉਹ ਵੱਡੇ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ। ਇਸ ਮੌਕੇ CM ਮਾਨ ਨੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਸਨਮਾਨ ਕੀਤਾ।

Leave a review

Reviews (0)

This article doesn't have any reviews yet.
Naresh Sharma
Naresh Sharma
Naresh Sharma is our sincere Journalist from District Jalandhar.
spot_img

Subscribe

Click for more information.

More like this
Related

ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਜਰੂਰੀ: ਪ੍ਰਿੰਸੀਪਲ ਗੁਰਨੇਕ ਸਿੰਘ

ਲੁਧਿਆਣਾ 20 ਨਵੰਬਰ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ...