ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ: ਡਾ ਔਲਖ

ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਹੇਠ।ਜਿਲ੍ਹੇ ਭਰ ਵਿਚ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ 13 ਫਰਵਰੀ ਤੱਕ ਚਲਾਈ ਜਾ ਰਹੀ ਹੈ।ਜਿਸ ਤਹਿਤ ਕੁ਼ਸਟ ਰੋਗ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਡਾ ਔਲਖ ਨੇ ਦੱਸਿਆ ਕਿ ਜਿਲ੍ਹੇ ਭਰ ਵਿੱਚ ਇਸ ਰੋਗ ਦੇ 100 ਮਰੀਜ਼ ਦਵਾਈ ਲੈ ਰਹੇ ਹਨ।ਜਿੰਨਾਂ ਵਿੱਚ 17 ਪੰਜਾਬੀ, 2 ਬੱਚੇ ਅਤੇ 5 ਅਪੰਗਤਾ ਦੇ ਮਰੀਜ਼ ਹਨ।ਇੰਨਾਂ ਮਰੀਜਾਂ ਨੂੰ ਸਮੇਂ ਸਮੇਂ ਤੇ ਐਮ.ਸੀ.ਆਰ ਫੁਟਵੇਅਰ, ਕਰੱਚਿਸ, ਸੈਲਫ ਕੇਅਰ ਕਿੱਟ ਅਤੇ ਐਨਕਾਂ ਆਦਿ ਦਿੱਤੀਆਂ ਜਾਂਦੀਆਂ ਹਨ।ਲੋੜਵੰਦ ਮਰੀਜਾਂ ਦਾ ਆਪਰੇਸ਼ਨ ਵੀ ਐਨ.ਐਲ.ਈ.ਪੀ ਅਧੀਨ ਮੁਫਤ ਕੀਤਾ ਜਾਂਦਾ ਹੈ।ਪਰ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਵਿਚ ਪੈਕੇ ਇਸ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ।ਡਾ ਔਲਖ ਨੇ ਲੋਕਾਂ ਦੀ ਜਾਣਕਾਰੀ ਵਿਚ ਵਾਧਾ ਕਰਦੇ ਹੋਏ ਦੱਸਿਆ ਕਿ ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ।ਇਹ ਆਮ ਰੋਗਾਂ ਦੀ ਤਰ੍ਹਾਂ ਇੱਕ ਰੋਗ ਹੈ।ਜਿਸ ਦਾ ਸਮੇਂ ਸਿਰ ਇਲਾਜ ਕਰਵਾਉਣ ਨਾਲ ਰੋਗ ਤੋਂ ਹੋਣ ਵਾਲੀ ਅਪੰਗਤਾ ਤੋਂ ਬਚਿਆ ਜਾ ਸਕਦਾ ਹੈ।ਇਸ ਸਬੰਧੀ ਸਰਕਾਰੀ ਸਮਾਰਟ ਹਾਇਰ ਸੈਕੰਡਰੀ ਸਕੂਲ ਢੋਲੇਵਾਲ ਵਿਖੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਜਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਅਤੇ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਚਮੜੀ ਉੱਤੇ ਹਲਕੇ, ਫਿੱਕੇ, ਬਦਰੰਗ, ਤਾਂਬੇ ਰੰਗ ਦੇ ਦਾਗ਼, ਗਰਮ ਠੰਡੇ ਦਾ ਪਤਾ ਨਾ ਲੱਗਣਾ, ਨਸਾਂ ਵਿੱਚ ਦਰਦ ਹੋਣਾ, ਕੰਨਾਂ ਦੇ ਪਿੱਛੇ ਅਤੇ ਮੂੰਹ ਤੇ ਗੱਠਾਂ ਦਾ ਬਣ ਜਾਣਾ, ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਦਾ ਟੇਢਾ ਹੋ ਜਾਣਾ, ਅੱਖਾਂ ਦਾ ਬੰਦ ਨਾ ਹੋਣਾ ਆਦਿ ਕੁਸ਼ਟ ਰੋਗ ਦੇ ਲੱਛਣ ਹਨ।

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...