ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕਾ ਪੂਰਬੀ ਚ ਲੱਗੇ ਕੈਂਪਾਂ ਦਾ ਕੀਤਾ ਗਿਆ ਨਰੀਖਣ

ਸਰਕਾਰੀ ਸਕੀਮਾਂ ਦਾ ਲਾਭ ਹਲਕਾ ਪੂਰਵੀ ਦੇ ਵਸਨੀਕਾਂ ਨੂੰ ਦੇਣ ਲਈ ਹਲਕੇ ਅੰਦਰ ਅੱਜ ਕੈਂਪਾਂ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਮੁੱਖ ਤੌਰ ਤੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਪੁੱਜੇ ਅਤੇ ਕੈਂਪ ਚ ਪਹੁੰਚੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਕੈਂਪ ਦੌਰਾਨ ਜਨਮ ਸਰਟੀਫਿਕੇਟ ਆਮਦਨ ਸਰਟੀਫਿਕੇਟ ਐਫਡੀਡੇਟ ਤਸਦੀਕ ਰਿਹਾਇਸ਼ੀ ਸਰਟੀਫਿਕੇਟ ਅਨੁਸੂਚਿਤ ਜਾਤੀ ਸਰਟੀਫਿਕੇਟ ਬੁਢਾਪਾ ਸਰਟੀਫਿਕੇਟ ਮੈਰਿਜ ਰਜਿਸਟਰੇਸ਼ਨ ਬਿਜਲੀ ਬਿੱਲਾਂ ਦੀ ਅਦਾਇਗੀ ਤੋ ਇਲਾਵਾ ਅਨੇਕਾਂ ਹੀ ਹੋਰ ਸੁਵਿਧਾਵਾਂ ਕੈਂਪ ਦੌਰਾਨ ਮੁਹਈਆ ਕਰਵਾਈਆਂ ਗਈਆਂ । ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਦਵਾਈ ਪੜ੍ਹਾਈ ਦੇ ਨਾਲ – ਨਾਲ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਉਣਾ ਮੁੱਖ ਮਕਸਦ ਹੈ। ਉਹਨਾਂ ਕਿਹਾ ਹਲਕਾ ਪੂਰਵੀ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਹਲਕਾ ਵਾਸੀਆਂ ਨੇ ਹਿੱਸਾ ਲਿਆ ਅਤੇ ਆਪਣੇ ਰੁਕੇ ਹੋਏ ਕੰਮਾਂ ਨੂੰ ਮੌਕੇ ਤੇ ਹੀ ਕਰਵਾਇਆ । ਉਹਨਾਂ ਕਿਹਾ ਕਿ ਉਹ ਸਰਕਾਰ ਦੇ ਧੰਨਵਾਦੀ ਹਨ ਜਿਨਾਂ ਵੱਲੋਂ ਲੋਕਾਂ ਦੇ ਹਿੱਤਾਂ ਲਈ ਇਤਿਹਾਸਿਕ ਫੈਸਲੇ ਲਏ ਜਾ ਰਹੇ ਹਨ। ਇਸ ਮੌਕੇ ਤੇ ਹਾਜ਼ਰ ਹਲਕੇ ਦੇ ਵਸਨੀਕਾਂ ਨੇ ਮੌਜੂਦਾ ਸਰਕਾਰ ਵੱਲੋਂ ਲਏ ਗਏ ਲੋਕ ਹਿੱਤ ਫੈਸਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲਿਆਂ ਨਾਲ ਜਿੱਥੇ ਲੋਕਾਂ ਨੂੰ ਖੱਜਲ ਖੁਆਰ ਹੋਣ ਤੋਂ ਬਚਣਗੇ ਉਥੇ ਹੀ ਦੂਜੇ ਪਾਸੇ ਭਰਸ਼ਟਾਚਾਰੀ ਨੂੰ ਨੱਥ ਪਵੇਗੀ । ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...