ਐਟੀ ਫਰਾਡ ਯੂਨਿਟ ਕਰੇਗਾ ਪ੍ਰਾਈਵੇਟ ਹਸਪਤਾਲਾਂ ਦਾ ਕਰੇਗਾ ਲੇਖਾ ਜੋਖਾੑ ਡਾ ਔਲਖ

ਸਿਵਲ ਸਰਜਨ ਡਾ ਜਸਬੀਰ ਸਿੰਘ ਔਲਖ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿਚ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਦਾ ਆਡਿਟ ਕਰਨ ਲਈ ਜਿਲ੍ਹਾ ਪੱਧਰ ਤੇ ਜਿਲ੍ਹਾ ਐਟੀ ਫਰਾਡ ਯੂਨਿਟ ਗਠਤ ਕੀਤਾ ਗਿਆ ਹੈ।ਡਿਪਟੀ ਮੈਡੀਕਲ ਕਮਿਸਨਰ ਡਾ ਅਮਰਜੀਤ ਕੌਰ ਨੂੰ ਜਿਲ੍ਹਾ ਐਟੀ ਫਰਾਡ ਯੂਨਿਟ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ, ਗਠਤ ਕੀਤੀ ਗਈ ਕਮੇਟੀ ਵਿਚ ਡਾ ਰਪਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਕੂੰਮਕਲਾ, ਡਾ ਵੁਰਨ ਸੱਗੜ ਸੀਨੀਅਰ ਮੈਡੀਕਲ ਅਫਸਰ ਹਠੂਰ, ਗੁਰਪ੍ਰੀਤ ਕੌਰ ਜਿਲ੍ਹਾ ਕੋਆਡੀਨੇਟਰ ਸਟੇਟ ਹੈਲਥ ਏਜੰਸੀ ਪੰਜਾਬ, ਡਾ ਸੀਵਾਨੀ ਮੈਡੀਕਲ ਅਫਸਰ ਵੀਡਾਲ ਟੀ ਪੀ ਏ ਅਤੇ ਜਿਲ੍ਹਾ ਕੋਆਡੀਨੇਟਰ ਵੀਡਾਲ ਟੀ ਪੀ ਏ ਨੂੰ ਬਤੌਰ ਮੈਬਰ ਸਾਮਲ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਡਾ ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਆਯੂਸਮਾਨ ਭਾਰਤ ਬੀਮਾ ਯੋਜਨਾ ਅਧੀਨ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਦਾ 20 ਅਗਸਤ 2019 ਤੋ ਲੈਕੇ 31 ਦਸੰਬਰ 2023 ਤੱਕ ਲੇਖਾ ਜੋਖਾ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਜਿਲ੍ਹਾ ਪੱਧਰ ਤੇ ਐਟੀ ਫਰਾਡ ਯੂਨਿਟ ਹਸਪਤਾਲਾਂ ਦੀ ਚੈਕਿੰਗ ਕਰੇਗਾ।ਜੇਕਰ ਚੈਕਿੰਗ ਦੌਰਾਨ ਕਿਸੇ ਵੀ ਪ੍ਰਾਈਵੇਟ ਹਸਪਤਾਲ ਦਾ ਕੋਈ ਫਰਾਡ ਸਹਾਮਣੇ ਆਉਦਾ ਤਾਂ ਉਸ ਹਸਪਤਾਲ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।ਡਾ ਔਲਖ ਨੇ ਦੱਸਿਆ ਕਿ ਜਿਲ੍ਹਾ ਐਟੀ ਫਰਾਡ ਯੂਨਿਟ ਨੂੰ ਇਸ ਸਬੰਧੀ ਜਲਦ ਤੋ ਜਲਦ ਰਿਪੋਰਟ ਪੇਸ਼ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ।

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

श्री विश्वकर्मा पूजा के समापन पर लंगर का आयोजन।

सेक्टर 35- डी की मार्केट में 17/9/2024 तारीख से...

ਸੇਵਕ ਦੀ ਓੜਕ ਨਿਬਹੀ ਪ੍ਰੀਤਿ; ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ

ਸੇਵਾ, ਸਿਮਰਨ ਤੇ ਸਰਬੱਤ ਦਾ ਭਲਾ ਚਾਹੁੰਣਾ ਸਿੱਖ ਧਰਮ...

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...