ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼ :- ਡਾ ਜਸਬੀਰ ਸਿੰਘ ਔਲ਼ਖ

ਲੁਧਿਆਣਾ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ ਜਸਬੀਰ ਸਿੰਘ ਔਲਖ ਵਲੋਂ ਸਿਵਲ ਹਸਪਤਾਲ ਲੁਧਿਆਣਾ ਵਿਖੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾ ਨਾਲ਼ ਜਿਲਾ ਟੀਕਾਕਰਨ ਅਫਸਰ ਡਾ ਮਨੀਸ਼ਾ ਖੰਨਾ, ਸੀਨੀਅਰ ਮੈਡੀਕਲ ਅਫ਼ਸਰ ਡਾ ਦੀਪਿਕਾ ਵੀ ਮੌਜੂਦ ਸਨ। ਡਾ ਔਲਖ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਨਜ਼ਦੀਕੀ ਪੋਲੀਓ ਬੂਥ ‘ਤੇ ਲਿਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣ ਅਤੇ ਸਿਹਤ ਵਿਭਾਗ ਦੁਆਰਾ ਗਠਿਤ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਪੂਰਨ ਰੂਪ ਵਿੱਚ ਸਫਲ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਜ਼ਿਲਾ ਲੁਧਿਆਣਾ ਦੇ ਸਾਰੇ ਸ਼ਹਿਰੀ ਖੇਤਰਾਂ ਵਿੱਚ ਇਹ ਮੁਹਿੰਮ 5 ਦਿਨ ਚੱਲੇਗੀ ਅਤੇ ਪੇਂਡੂ ਖੇਤਰਾਂ ਵਿੱਚ 3 ਦਿਨਾਂ ਲਈ ਇਹ ਮੁਹਿੰਮ ਚਲਾਈ ਜਵੇਗੀ। 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ।
ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ ਮਨੀਸ਼ਾ ਖੰਨਾ ਨੇ ਦੱਸਿਆ ਕਿ 5 ਅਤੇ 3 ਦਿਨ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਅੱਜ ਪਹਿਲੇ ਦਿਨ ਜਿਲ੍ਹਾ ਲੁਧਿਆਣਾ ਅੰਦਰ 1070 ਬੂਥ ਅਤੇ 80 ਟਰਾਂਜ਼ਿਟ ਬੂਥਾਂ ਵਿਖੇ ਟੀਮਾਂ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਜਿਹੜੇ 5 ਸਾਲ ਤੱਕ ਦੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਰਹਿ ਗਏ ਉਨ੍ਹਾਂ ਨੂੰ ਅਗਲੇ ਦਿਨ ਘਰਾਂ ਵਿੱਚ ਜਾ ਕੇ ਸਿਹਤ ਵਿਭਾਗ ਦੀਆਂ 1535 ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।ਡਾ ਮਨੀਸ਼ਾ ਖੰਨਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿੱਚ ਬਣੇ ਝੁੱਗੀ ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪੱਥੇਰਾਂ, ਉਦਯੋਗਿਕ ਇਕਾਈਆਂ ਵਿੱਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ 98 ਮੋਬਾਈਲ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦੇ ਮੁਲਾਜਮਾਂ ਤੋਂ ਇਲਾਵਾ ਪੋਲੀਓ ਟੀਮਾ ‘ਚ ਆਸ਼ਾ ਵਰਕਰ, ਆਂਗਣਵਾੜੀ ਵਰਕਰ, ਨਰਸਿੰਗ ਵਿਦਿਆਰਥਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ ਵਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ, ਇਸ ਦੀ ਪੜਤਾਲ ਲਈ 506 ਸੁਪਰਵਾਈਜਰ ਵੀ ਲਗਾਏ ਗਏ ਹਨ।

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...