ਜਿਲ੍ਹੇ ਭਰ ਵਿਚ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ

ਲੁਧਿਆਣਾ 31 ਮਈ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾਕਟਰ ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜਿਲ੍ਹੇ ਭਰ ਵਿਚ ਵੱਖ ਵੱਖ ਥਾਂਵਾਂ ਤੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਇਸ ਮੌਕੇ ਜਾਗਰੂਕਤਾ ਰੈਲੀਆਂ ਕੀਤੀਆ ਗਈਆ ਅਤੇ ਸੈਮੀਨਾਰ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਡਾ ਔਲਖ ਨੇ ਦੱਸਿਆ ਕਿ ਇਸ ਵਾਰ ਵਿਸ਼ਵ ਸਿਹਤ ਸੰਸਥਾ ਦੇ ਥੀਮ (ਬੱਚਿਆਂ ਨੂੰ ਤੰਬਾਕੂ ਉਦਯੋਗ ਦੇ ਦਖਲ ਤੋ ਬਚਾਉਣ) ਹੇਠ ਵਿਸਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਉਨਾਂ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲ੍ਹੇ ਭਰ ਦੇ ਸਕੂਲਾਂ ਵਿਚ ਬੱਚਿਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਅਤੇ ਤੰਬਾਕੂ ਵਿਕੇਰਤਾਂਵਾਂ ਦੀ ਸਮੇ ਸਮੇ ਤੇ ਚੈਕਿੰਗ ਵੀ ਕੀਤੀ ਜਾਂਦੀ ਹੈ ਤਾਂ ਜੋ ਬੱਚਿਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋ ਦੂਰ ਰੱਖਿਆ ਜਾ ਸਕੇ।ਉਨਾਂ ਕਿਹਾ ਕਿ ਜੇਕਰ ਕੋਈ ਤੰਬਾਕੂ ਵਿਕਰੇਤਾ ਤੰਬਾਕੂ ਐਕਟ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਬਖਸਿ਼ਆ ਨਹੀ ਜਾਵੇਗਾ।ਇਸ ਮੌਕੇ ਸਿਵਲ ਸਰਜਨ ਦਫਤਰ ਵਿਖੇ ਸਿਵਲ ਸਰਜਨ ਡਾ ਜਸਬੀਰ ਸਿੰਘ ਔਲਖ ਨੇ ਤੰਬਾਕੂ ਦੀ ਵਰਤੋ ਨਾ ਕਰਨ ਸਬੰਧੀ ਸਟਾਫ ਨੂੰ ਸੁੰਹ ਵੀ ਚਕਾਈ। ਜਿਲ੍ਹਾ ਨੋਡਲ ਅਫਸਰ ਤੰਬਾਕੂ ਕੰਟਰੋਲ ਡਾ ਅਸ਼ੀਸ਼ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਂਦੇ ਹਨ।ਕੋਟਪਾ ਐਕਟ ਅਧੀਨ ਧਾਰਾ 4 ਮੁਤਾਬਿਕ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਪਾਬੰਦੀ ਹੈ, ਧਾਰਾ 5 ਅਧੀਨ ਤੰਬਾਕੂ ਵਾਲੇ ਪਦਾਰਥਾਂ ਦੀ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ, ਧਾਰਾ 6 ਅਧੀਨ ਸਕੂਲਾਂ, ਕਾਲਜ਼ਾਂ ਦੇ 100 ਮੀਟਰ ਦੇ ਦਾਇਰੇ ਵਿੱਚ ਅਤੇ ਨਾਬਾਲਿਗਾਂ ਨੂੰ ਤੰਬਾਕੂ ਉਤਪਾਦ ਵੇਚਣ ਤੇ ਪਾਬੰਦੀ ਹੈ, ਧਾਰਾ 7 ਅਧੀਨ ਤੰਬਾਕੂ ਉਤਪਾਦ ਦੇ 85 ਪ੍ਰਤੀਸ਼ਤ ਹਿੱਸੇ ਤੇ ਵਾਰਨਿੰਗ ਹੋਣਾ ਜਰੂਰੀ ਹੈ । ਇਹਨਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਤਿੰਨ ਸਾਲ ਤੱਕ ਦੀ ਸਜਾ ਅਤੇ ਦੋ ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਵਿਵੇਕ ਕਟਾਰੀਆ, ਸੁਪਰਡੈਂਟ ਸੰਜੀਵ ਕੁਮਾਰ,ਡਿਪਟੀ ਮਾਸ ਮੀਡੀਆ ਅਫਸਰ ਰਜਿੰਦਰ ਸਿੰਘ,ਜਿਲ੍ਹਾ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਤੋ ਇਲਾਵਾ ਸਟਾਫ ਹਾਜ਼ਰ ਸੀ।

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...