ਮਹਾਂਵੀਰ ਸਿੰਘ ਨੇ ਡਿਪਟੀ ਮਾਸ ਮੀਡੀਆ ਅਫਸਰ ਵਜੋਂ ਸੰਭਾਲਿਆ ਅਹੁਦਾ

ਲੁਧਿਆਣਾ, 17 ਜੁਲਾਈ (ਉਂਕਾਰ ਸਿੰਘ ਉੱਪਲ) ਦਫਤਰ ਸਿਵਲ ਸਰਜਨ ਲੁਧਿਆਣਾ ਵਿਖੇ ਅੱਜ ਮਹਾਂਵੀਰ ਸਿੰਘ ਨੇ ਬਤੌਰ ਡਿਪਟੀ ਮਾਸ ਮੀਡੀਆ ਅਫ਼ਸਰ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ, ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਬਲਾਕ ਐਕਸਟੈਂਸਨ ਐਜੂਕੇਟਰ ਦੇ ਅਹੁਦੇ ਤੇ ਤਾਇਨਾਤ ਸਨ ਅਤੇ ਹਾਲ ਹੀ ਵਿੱਚ ਸਿਹਤ ਵਿਭਾਗ ਵੱਲੋਂ ਕੀਤੀਆ ਗਈਆਂ ਪਦਉਨਤੀਆਂ ਤਹਿਤ ਉਹਨਾ ਨੂੰ ਪਦਉਨਤ ਕੀਤਾ ਗਿਆ ਹੈ।ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲ਼ਖ, ਜਿਲਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਜਿੰਦਰ ਸਿੰਘ,ਜਿਲਾ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਅਤੇ ਸਮੂੰਹ ਸਟਾਫ ਵੱਲੋਂ ਨਵ-ਨਿਯੁਕਤ ਡਿਪਟੀ ਮਾਸ ਮੀਡੀਆ ਅਫਸਰ ਮਹਾਂਵੀਰ ਸਿੰਘ ਨੂੰ “ਜੀ ਆਇਆ ਨੂੰ” ਆਖਿਆ ਗਿਆ। ਇਸ ਮੌਕੇ ਮਹਾਂਵੀਰ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਉਹਨਾਂ ਵੱਲੋਂ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਮਹਾਂਵੀਰ ਸਿੰਘ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਲਈ ਮਾਸ ਮੀਡੀਆ ਵਿੰਗ ਅਹਿਮ ਰੋਲ ਅਦਾ ਕਰਦਾ ਹੈ।ਉਹਨਾ ਵਿਸ਼ਵਾਸ ਦਿਵਾਇਆ ਕਿ ਉਹ ਈਮਾਨਦਾਰੀ ਅਤੇ ਮਿਹਨਤ ਨਾਲ ਆਪਣੀ ਸੇਵਾ ਨਿਭਾਉਣਗੇ।

Onkar Singh Uppal

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...