ਸਿਹਤ ਵਿਭਾਗ ਵੱਲੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ “ਕੌਮੀ ਖੁਰਾਕ ਹਫ਼ਤਾ”:ਸਿਵਲ ਸਰਜਨ

ਲੁਧਿਆਣਾ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ 1 ਤੋਂ 7 ਸਤੰਬਰ ਤੱਕ “ਕੌਮੀ ਖੁਰਾਕ ਹਫਤਾ” ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ, ਲੁਧਿਆਣਾ, ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਮਲਟੀਪਰਪਜ਼ ਹੈਲਥ ਵਰਕਰ ਫੀਮੇਲ, ਆਸ਼ਾ ਵਰਕਰ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀਆਂ ਵੱਲੋਂ ਆਪੋ ਆਪਣੇ ਖੇਤਰ ਵਿੱਚ ਗਰਭਵਤੀ ਔਰਤਾਂ ,ਦੁੱਧ ਪਿਲਾਉਂਦੀਆਂ ਮਾਵਾਂ ਅਤੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿੱਥੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਪੌਸ਼ਟਿਕ ਖ਼ੁਰਾਕ ਦਾ ਹੋਣਾ ਜਰੂਰੀ ਹੁੰਦਾ ਹੈ ਓਥੇ ਗਰਭਵਤੀ ਔਰਤਾਂ ਲਈ ਵੀ ਪੌਸ਼ਟਿਕ ਅਹਾਰ ਅਤੀ ਜ਼ਰੂਰੀ ਹੈ ਕਿਉਂਕਿ ਇੱਕ ਤੰਦਰੁਸਤ ਔਰਤ ਹੀ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰੀਰਕ ਤੰਦਰੁਸਤੀ ਲਈ ਭੋਜਨ ਵਿੱਚ ਸਾਰੇ ਵਿਟਾਮਨ, ਪ੍ਰੋਟੀਨ, ਕਾਰਬੋਹਾਈਡ੍ਰੇਟਸ, ਖਣਿਜ ਪਦਾਰਥ ਆਦਿ ਲੋੜੀਂਦੀ ਮਾਤਰਾ ਵਿੱਚ ਹੋਣੇ ਚਾਹੀਦੇ ਹਨ ਅਤੇ ਗਰਭਵਤੀ ਔਰਤ ਨੂੰ ਗਰਭ ਅਵਸਥਾ ਦੌਰਾਨ ਉਸ ਦੀ ਪਹਿਲੀ ਖੁਰਾਕ ਨਾਲੋਂ ਡੇਢ ਗੁਣਾ ਵੱਧ ਖ਼ੁਰਾਕ ਖਾਣੀ ਚਾਹੀਦੀ ਹੈ ਤੇ ਉਸ ਨੂੰ ਆਪਣੀ ਖੁਰਾਕ ਵਿੱਚ ਹਰੀਆਂ ਪੱਤੇਦਾਰ ਸਬਜੀਆਂ,ਦਾਲਾਂ, ਸਲਾਦ ,ਫਲ, ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ, ਪਨੀਰ ਆਦਿ ਦੀ ਵਰਤੋਂ ਰੋਜਾਨਾ ਕਰਨੀ ਚਾਹੀਦੀ ਹੈ। ਉਹਨਾਂ ਬੱਚਿਆਂ ਲਈ ਖ਼ੁਰਾਕ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਬੱਚੇ ਨੂੰ ਜਨਮ ਦੇ ਪਹਿਲੇ ਛੇ ਮਹੀਨੇ ਸਿਰਫ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਤੇ ਛੇ ਮਹੀਨੇ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ ਨਾਲ ਬੱਚੇ ਨੂੰ ਕੇਲਾ, ਦਲੀਆ, ਦਹੀਂ, ਦਾਲਾਂ ਆਦਿ ਮੈਸ਼ ਕਰਕੇ ਦੇਣਾ ਚਾਹੀਦਾ ਹੈ ਤਾਂ ਕਿ ਬੱਚੇ ਦਾ ਸਰੀਰਕ ਤੇ ਮਾਨਸਿਕ ਵਿਕਾਸ ਸਹੀ ਢੰਗ ਨਾਲ ਹੋ ਸਕੇ। ਇਸ ਸਬੰਧੀ ਅੱਜ ਮਾਸ ਮੀਡੀਆ ਵਿੰਗ ਦੀ ਟੀਮ ਵੱਲੋ ਕਮਿਊਨਿਸਟ ਸਿਹਤ ਕੇਂਦਰ ਸਾਹਨੇਵਾਲ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਐਮ.ਓ ਸਾਹਨੇਵਾਲ ਡਾ. ਰਮੇਸ਼ ਕੁਮਾਰ, ਜਿਲਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ,ਜਿਲਾ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ, ਬਲਾਕ ਐਕਸਟੈਂਸਨ ਐਜੂਕੇਟਰ ਜਸਬੀਰ ਸਿੰਘ ਤੋਂ ਇਲਾਵਾ ਹੋਰ ਸਟਾਫ ਹਾਜ਼ਰ ਸੀ।

Onkar Singh Uppal

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...