ਲੁਧਿਆਣਾ: 6 ਸਤੰਬਰ ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਵੱਲੋ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਵੱਖ ਵੱਖ ਵਾਰਡਾਂ ਵਿਚ ਜਾ ਕੇ ਮਰੀਜ਼ਾਂ ਦਾ ਹਾਲ ਚਾਲ ਜਾਣਿਆ।ਉਨਾਂ ਨੇ ਸਿਵਲ ਹਸਪਤਾਲ ਦੇ ਸਟਾਫ ਨਾਲ ਮੀਟਿੰਗ ਕਰਕੇ ਜਰੂਰੀ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਲੋੜੀਦੀ ਮੈਡੀਕਲ ਸਹਾਇਤਾ ਦਿੱਤੀ ਜਾਵੇ ਅਤੇ ਦਾਖਲ ਮਰੀਜਾਂ ਦੀ ਦੇਖਭਾਲ ਅਤੇ ਇਲਾਜ ਵਿਚ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਕੀਤੀ ਜਾਵੇ।ਉਨਾਂ ਸਟਾਫ ਨੂੰ ਇਹ ਵੀ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਚੰਗਾ ਵਿਹਾਰ ਕੀਤਾ ਜਾਵੇ।ਇਸ ਮੌਕੇ ਸਿਵਲ ਸਰਜਨ ਵੱਲੋ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਡਿਊਟੀ ਦੌਰਾਨ ਆ ਰਹੀਆਂ ਮੁਸਕਿਲਾਂ ਦਾ ਮੌਕੇ ਤੇ ਹੱਲ ਕੀਤਾ ਗਿਆ।ਇਸ ਮੌਕੇ ਉਨਾਂ ਸੀਨੀਅਰ ਮੈਡੀਕਲ ਅਫਸਰ ਡਾ ਹਰਪ੍ਰੀਤ ਸਿੰਘ ਨੂੰ ਹਸਪਤਾਲ ਦੀ ਸੁੱਰਖਿਆ ਅਤੇ ਸਫਾਈ ਵੱਲ ਵਿਸ਼ੇਸ ਧਿਆਨ ਦੇਣ ਲਈ ਕਿਹਾ।ਉਹਨਾ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਮਰੀ਼ਜਾਂ ਲਈ ਪੀਣ ਵਾਲੇ ਪਾਣੀ ਅਤੇ ਸਾਫ ਸੁਥਰੇ ਪਖਾਨਿਆਂ ਦਾ ਪ੍ਰਬੰਧ ਕੀਤਾ ਜਾਵੇ।ਰਾਤ ਸਮੇ ਹਸਪਤਾਲ ਵਿਚ ਸਟਰੀਟ ਲਾਈਟਾਂ ਅਤੇ ਸੀ ਸੀ ਟੀ ਵੀ ਕੈਮਰਿਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਦੀਪਕਾ ਗੋਇਲ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰ ਸਿੰਘ ਸੂਦ ਤੋਂ ਇਲਾਵਾ ਹਸਪਤਾਲ ਦਾ ਹੋਰ ਸਟਾਫ ਹਾਜ਼ਰ ਸੀ।
Onkar Singh Uppal