ਪੀਏਯੂ ਵਿੱਚ ਕਿਸਾਨ ਮੇਲੇ ਦੌਰਾਨ ਸਿਹਤ ਵਿਭਾਗ ਨੇ ਲਗਾਇਆ ਨਸ਼ਿਆਂ ਵਿਰੋਧੀ ਕੈਂਪ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ ਡਾ. ਪ੍ਰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਲਗਾਏ ਗਏ 2 ਦਿਨਾ ਕਿਸਾਨ ਮੇਲੇ ਦੌਰਾਨ ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਆਉਣ ਵਾਲੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਜਿੱਥੇ ਬੈਨਰਾਂ ਅਤੇ ਪੋਸਟਰਾਂ ਰਾਹੀ ਜਾਣਕਾਰੀ ਦਿੱਤੀ ਗਈ ਉਥੇ ਲੋੜਵੰਦਾਂ ਨੂੰ ਨਸ਼ਿਆਂ ਨੂੰ ਛੱਡਣ ਲਈ ਕਾਉਂਸਲਿੰਗ (ਸਲਾਹ ਮਸ਼ਵਰਾ) ਵੀ ਦਿੱਤਾ ਗਿਆ।ਇਸ ਕੈਂਪ ਵਿੱਚ ਲਗਭਗ ਪੰਜ ਹਜ਼ਾਰ ਵਿਅਕਤੀਆਂ ਨੇ ਵਿਜਟ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਕਿਸਮ ਦਾ ਨਸ਼ਾ ਕਰਨਾ ਇਕ ਮਾਨਸਿਕ ਰੋਗ ਹੈ ਜਿਸ ਨੂੰ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਅਤੇ ਕਾਉਂਸਲਿੰਗ (ਸਲਾਹ ਮਸ਼ਵਰਾ) ਨਾਲ ਅਸਾਨੀ ਨਾਲ ਛੱਡਿਆ ਜਾ ਸਕਦਾ ਹੈ। ਉਹਨਾ ਇਹ ਵੀ ਦੱਸਿਆ ਕਿ ਨਸ਼ਿਆਂ ਦਾ ਸੇਵਨ ਕਰਨ ਨਾਲ ਸਿਹਤ ਤੇ ਬਹੁਤ ਹੀ ਮਾੜਾ ਪ੍ਰਭਾਵ ਪੈਂਦਾ ਹੈ ਜਿਸ ਨਾਲ ਨਸ਼ੇ ਤੋੰ ਪ੍ਰਭਾਵਿਤ ਵਿਅਕਤੀ ਕਈ ਪ੍ਰਕਾਰ ਦੀਆਂ ਜਾਨਲੇਵਾ ਬਿਮਾਰੀਆਂ ਦੇ ਨਾਲ ਗ੍ਰਸਤ ਹੋ ਜਾਂਦਾ ਹੈ ਜਿਸ ਨਾਲ ਉਹ ਪਰਿਵਾਰਿਕ ਸਮਾਜਿਕ ਅਤੇ ਆਰਥਿਕ ਬੋਝ ਦਾ ਕਾਰਨ ਬਣਦਾ ਹੈ।ਇਸ ਮੌਕੇ ਉਹਨਾ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ।ਇਸ ਕੈਂਪ ਵਿੱਚ ਜਿਲ੍ਹਾ ਸਾਈਕੈਟਰਿਕ ਸ਼ੋਸ਼ਲ ਵਰਕਰ ਨੀਤੂ ਬਾਲਾ (ਸਿਵਲ ਹਸਪਤਾਲ ਲੁਧਿਆਣਾ) ਅਤੇ ਮੀਨੂੰ ਕਾਉਂਸਲਰ ਸਿਵਲ ਜਗਰਾਓਂ ਨੇ ਨਸ਼ਿਆ ਤੋਂ ਪ੍ਰਭਾਵਿਤ ਹੋਏ ਵਿਅਕਤੀਆਂ ਦੀ ਕਾਉਂਸਲਿੰਗ ਕੀਤੀ ਅਤੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦਾ ਮੁਫ਼ਤ ਸਲਾਹ ਮਸ਼ਵਰਾ ਅਤੇ ਮੁਫ਼ਤ ਇਲਾਜ ਕੀਤਾ ਜਾਂਦਾ ਹੈ।

ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ Welcome ਕਰਦੇ ਹੋਏ ਡਾ. ਪ੍ਰਦੀਪ ਕੁਮਾਰ ਸਿਵਲ ਸਰਜਨ ਲੁਧਿਆਣਾ

Onkar Singh Uppal

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...