ਲੁਧਿਆਣਾ : ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਮਾਸ ਮੀਡੀਆ ਵਿੰਗ ਦਫਤਰ ਸਿਵਲ ਲੁਧਿਆਣਾ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਅੱਜ ਸ਼ਹੀਦ ਪਰਮਜੀਤ ਸਿੰਘ ਸਕੂਲ ਆਫ ਐਮੀਨੈਂਸ, ਗਿੱਲ, ਲੁਧਿਆਣਾ ਵਿਖੇ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਕਿਸਮ ਦਾ ਨਸ਼ਾ ਸਿਹਤ ਲਈ ਹਾਨੀਕਾਰਕ ਹੈ। ਉਹਨਾ ਇਹ ਵੀ ਦੱਸਿਆ ਕਿ ਨਸ਼ਿਆਂ ਦਾ ਆਦੀ ਵਿਅਕਤੀ ਮਾਨਸਿਕ ਤੌਰ ਤੇ ਬਿਮਾਰ ਹੋਣ ਕਾਰਨ ਕਈ ਤਰਾਂ ਦੇ ਅਪਰਾਧਾਂ ਨੂੰ ਅੰਜਾਮ ਦੇ ਸਕਦਾ ਹੈ। ਉਹਨਾਂ ਜਿਲ੍ਹਾ ਲੁਧਿਆਣਾ ਵਿੱਚ ਸਾਰੇ ਬੁੱਧੀਜੀਵੀ ਵਰਗ ਨੂੰ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੇ ਮੁੜ-ਵਸੇਬੇ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦੀ ਭਲਾਈ ਕਰਕੇ ਸੈਂਕੜੇ ਪਰਿਵਾਰਾਂ ਨੂੰ ਨਵੀਂ ਅਤੇ ਖੁਸ਼ਹਾਲ ਜਿੰਦਗੀ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ,ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਵੱਲੋਂ ਵੀ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੀ ਜਿੰਦਗੀ ਦੌਰਾਨ ਕਦੇ ਵੀ,ਕਿਸੇ ਵੀ ਕਿਸਮ ਦਾ,ਨਸ਼ਾ ਨਾ ਕਰਨ ਲਈ, ਸੰਹੁ ਵੀ ਚੁਕਾਈ ਗਈ।
Onkar Singh Uppal