ਡੇੰਗੂ ਨੂੰ ਪੈਦਾ ਹੋਣ ਤੋ ਰੋਕਣ ਲਈ ਲੋਕ ਦੇਣ ਸਿਹਤ ਵਿਭਾਗ ਦਾ ਸਾਥ: ਡਾ. ਪ੍ਰਦੀਪ ਕੁਮਾਰ

ਗਮਲਿਆਂ, ਕਲੂਰਾਂ, ਫਰਿੱਜਾਂ ਵਿਚ ਖੜੇ ਪਾਣੀ ਵਿੱਚ ਪੈਦਾ ਹੁੰਦਾ ਲਾਰਵਾ

ਲੁਧਿਆਣਾ: ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਦੇ ਦਿਸ਼ਾ ਨਿਰਦੇਸਾਂ ਤਹਿਤ ਜਿਲ੍ਹੇ ਭਰ ਵਿਚ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਟੀਮਾਂ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਨੇ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਜਿਲ੍ਹੇ ਭਰ ਵਿੱਚ ਡੇਂਗੂ ਸਬੰਧੀ ਚੱਲ ਰਹੀ ਜਾਗਰੂਕਤਾ ਮੁਹਿੰਮ ਦੌਰਾਨ ਵਿਭਾਗ ਦੀਆਂ ਟੀਮਾਂ ਦਾ ਸਾਥ ਦੇਣ।ਇਸ ਮੁਹਿੰਮ ਤਹਿਤ ਅੱਜ ਸਰਕਾਰੀ ਸਤਿਗੁਰੂ ਪ੍ਰਤਾਪ ਸਿੰਘ ਪੌਲੀਟੈਕਨਿਕ ਕਾਲਜ ਰਿਸ਼ੀ ਨਗਰ ਵਿਖੇ ਡੇਂਗੂ ਸਬੰਧੀ ਸਿੱਖਿਆਰਥੀਆਂ ਨੂੰ ਜਾਗਰੂਕ ਕਰਦੇ ਜਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਪਰਮਿੰਦਰ ਸਿੰਘ ਅਤੇ ਬੀ ਬੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਡੇਂਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਉਹਨਾ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ,ਡੇਂਗੂ ਦੇ ਲੱਛਣ ਹੋ ਸਕਦੇ ਹਨ।ਇਸ ਦੇ ਬਚਾਅ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਕੂਲਰਾਂ,ਗਮਲਿਆ, ਫਰਿੱਜ਼ਾ ਦੇ ਪਿਛਲੇ ਪਾਸੇ ਲੱਗੀਆਂ ਟਰੇਆਂ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਇਸ ਸਬੰਧੀ ਹਰ ਸੁੱਕਰਵਾਰ ਡੇਂਗੂ ਤੇ ਵਾਰ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ।ਹਰ ਸੁੱਕਰਵਾਰ ਨੂੰ ਕੂਲਰਾਂ ਅਤੇ ਗਮਲਿਆਂ ਆਦਿ ਵਿੱਚੋਂ ਪਾਣੀ ਕੱਢ ਕੇ ਸਾਫ ਕੀਤਾ ਜਾਂਦਾ ਹੈ ਤਾਂ ਕਿ ਡੇਂਗੂ ਦਾ ਲਾਵਰਾ ਪੈਦਾ ਨਾ ਹੋ ਸਕੇ।ਉਨਾਂ ਦੱਸਿਆ ਕਿ ਬੁਖਾਰ ਹੋਣ ਦੀ ਹਾਲਤ ਵਿੱਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ।ਬਿਮਾਰੀਆਂ ਤੋ ਬਚਣ ਸਬੰਧੀ ਉਨਾਂ ਅਪੀਲ ਕਰਦੇ ਦੱਸਿਆ ਕਿ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਇਸ ਮੌਕੇ ਕਾਲਜ ਦੇ ਪ੍ਰਿ਼ੰਸੀਪਲ ਮਨੋਜ਼ ਕੁਮਾਰ ਜਾਂਬਲਾ, ਰਪਿੰਦਰ ਕੌਰ ਹੈਡ ਆਫ ਦੀ ਡਿਪਾਰਟਮੈਂਟ ਅਤੇ ਜਸਵੀਰ ਸਿੰਘ ਐਫ ਆਈ ਆਦਿ ਹਾਜ਼ਰ ਸਨ।

Onkar Singh Uppal

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

ਭਿਖਾਰੀਆਂ ਨੇ ਕੀਤਾ ਪੀਰਾਂਪੁਰੀ ਨਕੋਦਰ ਦਾ ਮੰਦਾਹਾਲ

ਨਕੋਦਰ: ਨਕੋਦਰ ਸ਼ਹਿਰ, ਜੋ ਪਿੰਡਾਂ ਅਤੇ ਕਸਬਿਆਂ ਦੀ ਵੀਰਾਨੀ...

पी जी जी सीजी 42 में मिलेट्स कुकरी प्रतियोगिता का आयोजन।

पोस्ट ग्रेजुएट गवर्नमेंट कॉलेज फॉर गर्ल्स, सेक्टर 42, चंडीगढ़...

ਕੇਜਰੀਵਾਲ ਨੇ ਅਸਤੀਫਾ ਦੇ ਆਪਣੀ ਇਮਾਨਦਾਰੀ ਕੀਤੀ ਸਾਬਿਤ : ਇੰਦਰਜੀਤ ਕੌਰ ਮਾਨ

ਨਕੋਦਰ : ਹਲਕਾ ਨਕੋਦਰ ਦੇ ਐਮਐਲਏ ਮੈਡਮ ਇੰਦਰਜੀਤ ਕੌਰ...

ਸਿਵਲ ਸਰਜਨ ਲੁਧਿਆਣਾ ਵੱਲੋਂ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ, ਡਾ ਪਰਦੀਪ ਕੁਮਾਰ ਵੱਲੋਂ ਅੱਜ...