ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦਾ ਅਚਨਚੇਤ ਦੌਰਾ

ਲੁਧਿਆਣਾ: ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਵੱਲੋਂ ਅੱਜ ਕਮਿਊਨਿਟੀ ਹੈਲਥ ਸੈਟਰ ਸਾਹਨੇਵਾਲ ਦਾ ਅਚਨਚੇਤ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਵੱਖ ਵੱਖ ਵਾਰਡਾਂ ਵਿਚ ਜਾ ਕੇ ਮਰੀਜ਼ਾਂ ਦਾ ਹਾਲ ਚਾਲ ਜਾਣਿਆ।ਉਨਾਂ ਨੇ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਡਾਕਟਰਾਂ ਅਤੇ ਸਟਾਫ ਨਾਲ ਮੀਟਿੰਗ ਕਰਕੇ ਜਰੂਰੀ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਹੈਲਥ ਸੈਂਟਰ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਲੋੜੀਦੀ ਮੈਡੀਕਲ ਸਹਾਇਤਾ ਦਿੱਤੀ ਜਾਵੇ ਅਤੇ ਦਾਖਲ ਮਰੀਜਾਂ ਦੀ ਦੇਖਭਾਲ ਅਤੇ ਇਲਾਜ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਕੀਤੀ ਜਾਵੇ।ਉਨਾਂ ਸਟਾਫ ਨੂੰ ਇਹ ਵੀ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਚੰਗਾ ਵਿਹਾਰ ਕੀਤਾ ਜਾਵੇ।ਇਸ ਮੌਕੇ ਉਨਾਂ ਸੀਨੀਅਰ ਮੈਡੀਕਲ ਅਫਸਰ ਡਾ ਰਮੇਸ਼ ਕੁਮਾਰ ਨੂੰ ਹੈਲਥ ਸੈਂਟਰ ਦੀ ਸੁੱਰਖਿਆ ਵੱਲ ਵਿਸ਼ੇਸ ਧਿਆਨ ਦੇਣ ਲਈ ਕਿਹਾ।ਇਸ ਮੌਕੇ ਉਹਨਾ ਨਾਲ ਦਫ਼ਤਰ ਸਿਵਲ ਸਰਜਨ ਲੁਧਿਆਣਾ ਦੇ ਸੁਪਰਡੈਂਟ ਸੰਜੀਵ ਕੁਮਾਰ ਅਤੇ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦਾ ਸਟਾਫ ਹਾਜ਼ਰ ਸੀ।

Onkar Singh Uppal

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

24 ਵਾ ਸਲਾਨਾ ਧਾਰਮਿਕ ਜੋੜ ਮੇਲਾ ਅਤੇ ਭੰਡਾਰਾ 23 ਨਵੰਬਰ ਦਿਨ ਸ਼ਨੀਵਾਰ

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੱਤਰਕਾਰ ਹਰਭਜਨ ਸਿੰਘ...

ਨੈੱਟ ਕੰਮ ਸੈਟ ਗੀਤ ਨੂੰ ਮਿਲ ਰਿਹਾ ਭਰਮਾ ਹੁੰਗਾਰਾ

ਪ੍ਰੈਸ ਨਾਲ ਗੱਲ ਕਰਦਿਆਂ ਮੇਲਿਆਂ ਦੇ ਬਾਦਸ਼ਾਹ ਦਲਵਿੰਦਰ ਦਿਆਲਪੁਰੀ...

ਵਿੰਗ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਦੇ ਲਾਵਰੇ ਦੀ ਪਹਿਚਾਣ ਕਰਨ ਸਬੰਧੀ ਦਿੱਤੀ ਟਰੇਨਿੰਗ

ਲੁਧਿਆਣਾ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ...