ਲੁਧਿਆਣਾ: ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਨਸ਼ਿਆਂ ਅਤੇ ਡੇੰਗੂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਅੱਜ ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਕਿਸਮ ਦਾ ਨਸ਼ਾ ਸਿਹਤ ਲਈ ਹਾਨੀਕਾਰਕ ਹੈ।ਨਸ਼ਿਆਂ ਦਾ ਆਦੀ ਵਿਅਕਤੀ ਮਾਨਸਿਕ ਤੌਰ ਤੇ ਬਿਮਾਰ ਹੋਣ ਕਾਰਨ ਕਈ ਤਰਾਂ ਦੇ ਅਪਰਾਧਾਂ ਨੂੰ ਅੰਜਾਮ ਦੇ ਸਕਦਾ ਹੈ।ਉਨਾਂ ਦੱਸਿਆ ਕਿ ਪਹਿਲਾ ਸੌਕ ਸੌਕ ਵਿਚ ਇਨਸ਼ਾਨ ਨਸਿ਼ਆਂ ਨੂੰ ਖਾਣਾ ਸ਼ੁਰੂ ਕਰ ਕਰਦਾ ਹੈ ਅਤੇ ਆਦੀ ਹੋਣ ਤੋ ਬਆਦ ਹੌਲੀ ਹੌਲੀ ਫਿਰ ਨਸ਼ੇ ਇਨਸ਼ਾਨ ਨੂੰ ਖਾਣ ਲੱਗ ਪੈਦੇ ਹਨ।ਉਨਾਂ ਬੁੱਧੀਜੀਵੀ ਵਰਗ ਨੂੰ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।ਇਸ ਮੌਕੇ ਜ਼ਿਲ੍ਹਾ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਡੇਗੂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਂਗੂ ਦੇ ਲੱਛਣ ਹੋ ਸਕਦੇ ਹਨ।ਇਸ ਦੇ ਬਚਾਅ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਕੂਲਰਾਂ,ਗਮਲਿਆ, ਫਰਿੱਜ਼ਾ ਦੇ ਪਿਛਲੇ ਪਾਸੇ ਲੱਗੀਆਂ ਟਰੇਆਂ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਇਸ ਸਬੰਧੀ ਹਰ ਸੁੱਕਰਵਾਰ ਡੇਗੂ ਤੇ ਵਾਰ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ।ਹਰ ਸੁੱਕਰਵਾਰ ਨੂੰ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਸਾਫ ਕੀਤਾ ਜਾਂਦਾ ਹੈ ਤਾਂ ਕਿ ਡੇਗੂ ਦਾ ਲਾਵਰਾ ਪੈਦਾ ਨਾ ਹੋ ਸਕੇ।ਇਸ ਮੌਕੇ ਤੇ ਪਿੰਸੀਪਲ ਸਰਬਜੀਤ ਕੌਰ,ਐਚ ਓ ਡੀ. ਸਿਵਲ ਪ੍ਰੋ.ਗੁਰਚਰਨ ਸਿੰਘ ਸੁਪਰਡੈਂਟ ਜਸਮੀਰ ਸਿੰਘ ਭੱਟਮਾਜਰਾ ਤੋਂ ਇਲਾਵਾ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਹਾਜ਼ਰ ਸਨ।
Onkar Singh Uppal