ਲੁਧਿਆਣਾ : ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਨਸ਼ਿਆਂ ਅਤੇ ਡੇਗੂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਅੱਜ ਗੁਰੂ ਨਾਨਕ ਦੇਵ ਇੰਨਜੀਅਰ ਕਾਲਜ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਮਹਿੰਦਰਾ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ।ਉਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਦੀ ਲਪੇਟ ਵਿਚ ਆ ਗਿਆ ਤਾਂ ਉਸ ਦੀ ਮਦਦ ਕਰਕੇ ਉਸ ਨੂੰ ਸਰਕਾਰੀ ਨਸ਼ਾ ਛਡਾਓ ਕੇਦਰ ਵਿਚ ਭਰਤੀ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਸ ਦਾ ਨਸ਼ਾ ਛਡਾਇਆ ਜਾ ਸਕੇ।ਇਸ ਮੌਕੇ ਉਨਾਂ ਸਿਹਤ ਵਿਭਾਗ ਵੱਲੋ ਨਸਿ਼ਆਂ ਅਤੇ ਡੇਗੂ ਦੀ ਜਾਗਰੂਕਤਾ ਸਬੰਧੀ ਚਲਾਈ ਜਾ ਰਹੀ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।ਇਸ ਮੌਕੇ ਵਿਦਿਆਰਥੀਆ ਨੂੰ ਜਾਣਕਾਰੀ ਦਿੰਦਿਆਂ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਕਿਸਮ ਦਾ ਨਸ਼ਾ ਸਿਹਤ ਲਈ ਹਾਨੀਕਾਰਕ ਹੈ।ਨਸ਼ਿਆਂ ਦਾ ਆਦੀ ਵਿਅਕਤੀ ਮਾਨਸਿਕ ਤੌਰ ਤੇ ਬਿਮਾਰ ਹੋਣ ਕਾਰਨ ਕਈ ਤਰਾਂ ਦੇ ਅਪਰਾਧਾਂ ਨੂੰ ਅੰਜਾਮ ਦੇ ਸਕਦਾ ਹੈ।ਉਨਾਂ ਦੱਸਿਆ ਕਿ ਪਹਿਲਾ ਸੌਕ ਸੌਕ ਵਿਚ ਇਨਸ਼ਾਨ ਨਸਿ਼ਆਂ ਨੂੰ ਖਾਣਾ ਸ਼ੁਰੂ ਕਰ ਕਰਦਾ ਹੈ ਅਤੇ ਆਦੀ ਹੋਣ ਤੋ ਬਆਦ ਹੌਲੀ ਹੌਲੀ ਫਿਰ ਨਸ਼ੇ ਇਨਸ਼ਾਨ ਨੂੰ ਖਾਣ ਲੱਗ ਪੈਦੇ ਹਨ।ਉਨਾਂ ਬੁੱਧੀਜੀਵੀ ਵਰਗ ਨੂੰ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।ਇਸ ਮੌਕੇ ਜ਼ਿਲ੍ਹਾ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਡੇਗੂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਲੱਛਣਾਂ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ,ਸਿਰ ਦਰਦ,ਮਾਸ ਪੇਸੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ।ਇਸ ਦੇ ਬਚਾਅ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਕੂਲਰਾਂ,ਗਮਲਿਆ,ਫਰਿੱਜ਼ਾ ਦੇ ਪਿਛਲੇ ਪਾਸੇ ਲੱਗੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਇਸ ਸਬੰਧੀ ਹਰ ਸੁੱਕਰਵਾਰ ਡੇਗੂ ਤੇ ਵਾਰ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਹਰ ਸੁੱਕਰਵਾਰ ਨੂੰ ਕੂਲਰਾਂ ਅਤੇ ਗਮਲਿਆਂ ਆਦਿ ਵਿੱਚੋ ਪਾਣੀ ਕੱਢ ਕੇ ਸਾਫ ਕੀਤਾ ਜਾਂਦਾ ਹੈ ਤਾਂ ਕਿ ਡੇਗੂ ਦਾ ਲਾਵਰਾ ਪੈਦਾ ਨਾ ਹੋ ਸਕੇ।ਇਸ ਮੌਕੇ ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਮਹਿੰਦਰਾ ਨੂੰ ਪ੍ਰੋ.ਕਿਰਨ ਜੋਤੀ ਐਚ.ੳ.ਡੀ. ਆਈ.ਟੀ.ਵੱਲੋਂ ਟਾਕਨ ਆਫ ਗਰੈਟੀਚਊਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸਹਿਜਪਾਲ ਸਿੰਘ ਪ੍ਰੋ.ਜਸਵੀਰ ਸਿੰਘ (ਐਨ. ਐਸ. ਐਸ. ਕੋਆਰਡੀਨੇਟਰ),ਪ੍ਰੋ.ਗੁਰਪ੍ਰੀਤ ਸਿੰਘ ਬਾਠ,ਸਤਜੋਤ ਸਿੰਘ ਢਿੱਲੋਂ,ਮਨਮੋਹਨ ਸਿੰਘ (ਮਕੈਨੀਕਲ ਐਂਡ ਪ੍ਰੋਡਕਸ਼ਨ ਇੰਜਨੀਅਰਿੰਗ) ਹਾਜ਼ਰ ਸਨ।
Onkar Singh Uppal