ਲੁਧਿਆਣਾ : ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਦਿਸ਼ਾ- ਨਿਰਦੇਸਾਂ ਤਹਿਤ ਅੱਜ ਜਿਲ੍ਹੇ ਭਰ ਵਿਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਜਿਲ੍ਹੇ ਭਰ ਵਿਚ 256 ਟੀਮਾ ਵੱਲੋਂ ਘਰ ਘਰ ਜਾਕੇ ਮੱਛਰਾਂ ਦੇ ਲਾਰਵੇ ਚੈਕ ਕੀਤੇ ਗਏ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਵੱਲੋ ਮੈਰੀਟੋਰੀਅਸ ਸਕੂਲ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਮਹਿੰਦਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਉਹਨਾ ਦੱਸਿਆ ਕਿ ਡੇੰਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ,ਮਾਸ ਪੇਸੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਆਦਿ ਡੇਂਗੂ ਦੇ ਲੱਛਣ ਹੋ ਸਕਦੇ ਹਨ।ਇਸ ਦੇ ਬਚਾਅ ਸਬੰਧੀ ਜਾਣਕਾਰੀ ਦਿੰਦੇ ਉਹਨਾ ਦੱਸਿਆ ਕਿ ਕੂਲਰਾਂ,ਗਮਲਿਆਂ, ਫਰਿੱਜ਼ਾ ਦੇ ਪਿਛਲੇ ਪਾਸੇ ਲੱਗੀਆਂ ਟਰੇਆਂ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਸਿਹਤ ਵਿਭਾਗ ਵੱਲੋ ਡੇਂਗੂ ਦੇ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਮੋਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਸੀਤਲ ਨਾਰੰਗ ਅਤੇ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ਨੇ ਵੀ ਸਕੂਲ ਦੇ ਵਿਦਿਆਰਥੀਅਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵੰਤ ਕੌਰ, ਸਹਾਇਕ ਮਲੇਰੀਆ ਅਫਸਰ ਮਨਪ੍ਰੀਤ ਸਿੰਘ, ਸਿਹਤ ਇੰਸਪੈਕਟਰ ਪ੍ਰੇਮ ਸਿੰਘ ਤੋਂ ਇਲਾਵਾ ਸਕੂਲ ਸਟਾਫ ਹਾਜ਼ਰ ਸੀ।
Onkar Singh Uppal