ਲੁਧਿਆਣਾ 20 ਨਵੰਬਰ (ਉਂਕਾਰ ਸਿੰਘ ਉੱਪਲ) ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਮਹਿੰਦਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਡੇਂਗੂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਅੱਜ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਮਿਲਰਜੰਗ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਕੂਲਰਾਂ,ਗਮਲਿਆ, ਫਰਿੱਜ਼ਾ ਦੇ ਪਿਛਲੇ ਪਾਸੇ ਲੱਗੀਆਂ ਟਰੇਆਂ ਵਿਚ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ।ਇਸ ਦੇ ਬਚਾਅ ਸਬੰਧੀ ਹਰ ਸੁੱਕਰਵਾਰ ਡੇਗੂ ਤੇ ਵਾਰ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਹਰ ਸੁੱਕਰਵਾਰ ਨੂੰ ਕੂਲਰਾਂ ਅਤੇ ਗਮਲਿਆਂ ਆਦਿ ਵਿੱਚੋਂ ਪਾਣੀ ਕੱਢ ਕੇ ਸਾਫ ਕੀਤਾ ਜਾਵੇ ਤਾਂ ਕਿ ਡੇਗੂ ਦਾ ਲਾਵਰਾ ਪੈਦਾ ਨਾ ਹੋ ਸਕੇ।ਉਨਾਂ ਦੱਸਿਆ ਕਿ ਡੇਂਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ,ਸਿਰ ਦਰਦ,ਮਾਸ ਪੇਸੀਆ ਵਿਚ ਦਰਦ,ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ,ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ।ਜੇਕਰ ਕਿਸੇ ਵਿਅਕਤੀ ਨੂੰ ਅਜਿਹੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਜਾ ਕੇ ਆਪਣਾ ਫਰੀ ਇਲਾਜ ਕਰਵਾ ਸਕਦਾ ਹੈ।ਇਸ ਮੌਕੇ ,ਸਕੂਲ ਪ੍ਰਿੰਸੀਪਲ ਸ.ਗੁਰਨੇਕ ਸਿੰਘ ਨੇ ਦੱਸਿਆ ਕਿ ਹਰ ਵਿਅਕਤੀ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।ਉਹਨਾ ਇਹ ਵੀ ਦੱਸਿਆ ਕਿ ਇਲਾਜ ਨਾਲੋਂ ਪੑਹੇਜ ਚੰਗਾ ਹੁੰਦਾ ਹੈ ਜਿਵੇਂ ਕਿ ਡੇਂਗੂ ਤੋਂ ਬਚਣ ਲਈ ਮੱਛਰਾਂ ਤੋਂ ਬਚਣਾ ਚਾਹੀਦਾ ਹੈ.ਇਸੇ ਤਰਾਂ ਸਾਨੂੰ ਹੋਰ ਬਿਮਾਰੀਆਂ ਤੋਂ ਬਚਾਅ ਲਈ ਖਾਣ ਪੀਣ ਦਾ ਪਰਹੇਜ ਕਰਨਾ ਚਾਹੀਦਾ ਹੈ ਅਤੇ ਜਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।ਇਸ ਮੌਕੇ ਤੇ ਜਿਲਾ ਬੀਸੀਸੀ ਕੋਅਰਡੀਨੇਟਰ ਬਰਜਿੰਦਰ ਸਿੰਘ ਬਰਾੜ, ਸਕੂਲ ਅਧਿਆਪਕ ਲਖਵੀਰ ਸਿੰਘ, ਬਰਿੰਦਰ ਸਿੰਘ, ਰਾਜਵਿੰਦਰ ਸਿੰਘ, ਪਰਮਜੀਤ ਸਿੰਘ,ਸਤਪਾਲ ਸਿੰਘ, ਹਰਦੀਪ ਕੌਰ,ਰੀਟਾ ਗੁਪਤਾ, ਅਨੂ ਤਨੇਜਾ ਅਤੇ ਅਮਨ ਗਿੱਲ ਤੋ ਇਲਾਵਾ ਹੋਰ ਸਟਾਫ ਹਾਜ਼ਰ ਸੀ।
Onkar Singh Uppal