ਸਾਂਸ ਪ੍ਰੋਗਰਾਮ ਤਹਿਤ ਛੋਟੇ ਬੱਚਿਆਂ ਦੀਆਂ ਮਾਵਾਂ ਨੂੰ ਕੀਤਾ ਜਾਗਰੂਕ

ਲੁਧਿਆਣਾ: ਸਿਵਲ ਸਰਜਨ ਲੁਧਿਆਣਾ ਡਾ.ਪ੍ਰਦੀਪ ਕੁਮਾਰ ਮਹਿੰਦਰਾ ਦੀ ਅਗਵਾਈ ਹੇਠ ਜਿਲ੍ਹੇ ਭਰ ਵਿਚ ਸਾਂਸ ਪ੍ਰੋਗਰਾਮ ਤਹਿਤ ਘਰ ਘਰ ਜਾ ਕੇ ਸਿਹਤ ਟੀਮਾਂ ਵੱਲੋਂ ਛੋਟੇ ਬੱਚਿਆਂ ਦੇ ਮਾਪਿਆਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਵਿੱਚ ਨਮੋਨੀਆ ਦੇ ਲੱਛਣਾਂ ਦੀ ਪਹਿਚਾਣ ਕਰਕੇ ਇਲਾਜ ਦੀ ਸੁਵਿਧਾ ਮੁਹੱਈਆ ਕੀਤੀ ਜਾ ਰਹੀ ਹੈ।।ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਸਾਂਸ ਪ੍ਰੋਗਰਾਮ ਇੱਕ ਸਰਕਾਰੀ ਪਹਿਲਕਦਮੀ ਹੈ ਜੋ ਕਿ ਪੰਜਾਬ ਵਿੱਚ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਉਣ ਲਈ ਸੁਰੂ ਕੀਤੀ ਗਈ ਹੈ।ਇਸ ਪ੍ਰੋਗਰਾਮ ਦੇ ਮੁੱਖ ਉਦੇਸ਼ਾਂ ਵਿੱਚ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਉਣਾ, ਬੱਚਿਆਂ ਨੂੰ ਟੀਕਾਕਰਨ ਅਤੇ ਉਹਨਾਂ ਦੀ ਸਿਹਤ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨਾ,ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਉਣ ਲਈ ਮਾਪਿਆਂ ਅਤੇ ਅਵਾਮ ਨੂੰ ਸ਼ਾਮਲ ਕਰਨਾ ਹੈ। ਸਾਂਸ ਪ੍ਰੋਗਰਾਮ ਦੇ ਤਹਿਤ ਜਿਲ੍ਹੇ ਭਰ ਵਿੱਚ 28 ਫਰਵਰੀ ਤੱਕ ਇਹ ਮੁਹਿੰਮ ਜਾਰੀ ਰਹੇਗੀ। ਇਸ ਮੁਹਿੰਮ ਤਹਿਤ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਬੱਚਿਆਂ ਦੀ ਸਿਹਤ ਜਾਂਚ,ਮਾਪਿਆਂ ਅਤੇ ਸਮਾਜ ਨੂੰ ਜਾਗਰੂਕਤਾ ਪ੍ਰੋਗਰਾਮਾਂ ਦੁਆਰਾ ਸ਼ਾਮਲ ਕਰਨਾ ਹੈ ਤਾਂ ਕਿ ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਦੇ ਸਾਹਾਂ ਦੀ ਆਵਾਜ ਸੁਣ ਕੇ ਨਮੋਨੀਆ ਦੇ ਲੱਛਣਾਂ ਦੀ ਜਾਂਚ ਕਰ ਸਕਣ ਅਤੇ ਸਮੇ ਸਿਰ ਇਲਾਜ ਲੈ ਸਕਣ।ਇਸ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਲੁਧਿਆਣਾ ਵਿਖੇ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ, ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ,ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀ) ਜਸਪਾਲ ਕੌਰ ਅਤੇ ਮਲਟੀਪਰਪਜ ਹੈਲਥ ਵਰਕਰ (ਫੀ) ਨੇ ਸ਼ੀਤ ਲਹਿਰ ਅਤੇ ਨਮੋਨੀਆ ਤੋਂ ਬਚਾਅ ਲਈ ਜਾਗਰੂਕ ਕੀਤਾ।

Leave a review

Reviews (0)

This article doesn't have any reviews yet.
Onkar Singh Uppal
Onkar Singh Uppal
Onkar Singh Uppal is our sincere Journalist from District Ludhiana.
spot_img

Subscribe

Click for more information.

More like this
Related

ਟੀ ਬੀ ਦੇ ਐਕਟਿਵ ਕੇਸਾਂ ਦੀ ਭਾਲ ਲਈ ਕਰਵਾਈ ਟ੍ਰੇਨਿੰਗ

ਲੁਧਿਆਣਾ, 8 ਜਨਵਰੀ: ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਮਹਿੰਦਰਾ...